ਕੋਟਕਪੂਰਾ, 6 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਪੀ.ਐਮ.ਸ਼੍ਰੀ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਵਿਖੇ ਹੈੱਡਮਾਸਟਰ ਮਨੀਸ਼ ਛਾਬੜਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ 10 ਰੋਜ਼ਾ ਟਵੀਨਿੰਗ ਪ੍ਰੋਗਰਾਮ ਤਹਿਤ ਪ੍ਰੋਗਰਾਮ ਸ਼ਹੀਦ ਗੁਰਪ੍ਰੀਤ ਸਿੰਘ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਿੱਲਵਾਂ ਕਲਾਂ ਦੀ ਵਿਜ਼ਿਟ ਕੀਤੀ। ਇਹ ਪ੍ਰੋਗਰਾਮ ਪੀ.ਐਮ.ਸ਼੍ਰੀ ਸਕੀਮ ਦੇ ਉਦੇਸ਼ਾਂ, ਗੁਣਵੱਤਾਪੂਰਨ ਸਿੱਖਿਆ ਅਤੇ ਸੰਪੂਰਨ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਸਹਾਈ ਹੋ ਰਿਹਾ ਹੈ। ਵਿਦਿਆਰਥੀਆਂ ਨੇ ਆਪਸ ਵਿੱਚ ਸ਼ਹੀਦ ਗੁਰਪ੍ਰੀਤ ਸਿੰਘ ਪੀ.ਐਮ.ਸ਼੍ਰੀ ਸਰਕਾਰੀ ਹਾਈ ਸਕੂਲ ਢਿੱਲਵਾਂ ਕਲਾਂ ਦੇ ਵਿਦਿਆਰਥੀਆਂ ਨਾਲ ਸਹੂਲਤਾਂ, ਕਲਾਸ ਰੂਮਜ਼ ਅਤੇ ਗਤੀਵਿਧੀਆਂ ਦੀ ਪੜਚੋਲ ਕੀਤੀ। ਇਸ ਆਦਾਨ-ਪ੍ਰਦਾਨ ਨੇ ਆਪਸੀ ਸਿੱਖਿਆ, ਟੀਮ ਵਰਕ ਅਤੇ ਸੱਭਿਆਚਾਰਕ ਸਮਝ ਨੂੰ ਉਤਸ਼ਾਹਿਤ ਕੀਤਾ। ਇਸ ਪਹਿਲਕਦਮੀ ਨੇ ਸਮਾਜਿਕ-ਭਾਵਨਾਤਮਕ ਵਿਕਾਸ, ਵਿਭਿੰਨਤਾ ਅਤੇ ਸਮਾਵੇਸ਼ ਨੂੰ ਉਤਸ਼ਾਹਿਤ ਕੀਤਾ। ਵਿਦਿਆਰਥੀਆਂ ਨੂੰ ਗੁਰਦੁਆਰਾ ਗੋਦਾਵਰੀਸਰ ਸਾਹਿਬ ਢਿੱਲਵਾਂ ਕਲਾਂ ਦੇ ਦਰਸ਼ਨ ਦੀਦਾਰੇ ਕੀਤੇ। ਹੈੱਡਮਾਸਟਰ ਬਲਵਿੰਦਰ ਸਿੰਘ ਨੇ ਵਿਦਿਆਰਥੀਆਂ ਦੇ ਵਿਦਿਅਕ ਅਨੁਭਵਾਂ ਨੂੰ ਵਧਾਉਣ ਦੀ ਇਸਦੀ ਸੰਭਾਵਨਾ ਨੂੰ ਉਜਾਗਰ ਕੀਤਾ। ਇਸ ਪ੍ਰੋਗਰਾਮ ਵਿੱਚ ਇਹਨਾਂ ਬੱਚਿਆਂ ਦੀ ਅਗਵਾਈ ਸਕੂਲ ਦੇ ਸ.ਸ. ਅਧਿਆਪਕ ਰਵਿੰਦਰ ਸਿੰਘ ਨੇ ਕੀਤੀ। ਸ਼ਹੀਦ ਗੁਰਪ੍ਰੀਤ ਸਿੰਘ ਪੀ.ਐਮ.ਸ਼੍ਰੀ ਸਰਕਾਰੀ ਹਾਈ ਸਕੂਲ ਢਿੱਲਵਾਂ ਕਲਾਂ ਦੇ ਸਟਾਫ ਦਾ ਪੂਰਨ ਸਹਿਯੋਗ ਰਿਹਾ। ਇਸ ਸਮੇਂ ਰੁਪਿੰਦਰ ਸਿੰਘ ਪੰਜਾਬੀ ਮਾਸਟਰ, ਆਸ਼ੀਸ਼ ਕੁਮਾਰ ਮੈਥ ਮਾਸਟਰ, ਇਕਬਾਲ ਸਿੰਘ ਆਰਟ ਕ੍ਰਾਫਟ ਟੀਚਰ ਅਤੇ ਸ਼੍ਰੀਮਤੀ ਗੁਰਪ੍ਰੀਤ ਕੰਪਿਊਟਰ ਫੈਕਲਟੀ ਆਦਿ ਵੀ ਹਾਜ਼ਰ ਸਨ।
