ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਬਾਰੀਕੀ ਨਾਲ ਕੀਤੀ ਗਈ ਸਰਚ : ਐਸ.ਐਸ.ਪੀ.
ਫਰੀਦਕੋਟ, 11 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਾਮ ਪਰ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਪੂਰੇ ਪੰਜਾਬ ਭਰ ਵਿਚ ਨਸ਼ਾ ਤਸਕਰਾਂ ਅਤੇ ਨਸ਼ਾ ਵਿਕਣ ਵਾਲੇ ਸਥਾਨਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ। ਇਸੇ ਤਹਿਤ ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਸਮੁੱਚੇ ਜ਼ਿਲ੍ਹੇ ਵਿਚ ਵੱਡੇ ਪੱਧਰ ’ਤੇ ‘ਕਾਰਡਨ ਐਂਡ ਸਰਚ ਓਪਰੇਸ਼ਨ’ (ਕਾਸੋ) ਚਲਾਇਆ ਗਿਆ। ਇਹ ਸਰਚ ਨਸ਼ੇ ਦੇ ਹਾਟਸਪਾਟ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਕੀਤੀ ਗਈ, ਜਿਸਦਾ ਮੁੱਖ ਉਦੇਸ਼ ‘ਪੁਆਂਇੰਟ ਆਫ ਸੇਲ’ ਪੱਧਰ ’ਤੇ ਨਸ਼ੇ ਦੀ ਸਪਲਾਈ ਨੂੰ ਰੋਕਣਾ ਸੀ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੁਭਾ 6:00 ਵਜੇ ਤੋਂ 8:30 ਵਜੇ ਤੱਕ ਜਿਲ੍ਹੇ ਦੀਆਂ ਸਾਰੀਆਂ 03 ਸਬ-ਡਵੀਜਨਾ ਵਿੱਚ ਇੱਕੋ ਸਮੇਂ ਚਲਾਇਆ ਗਿਆ। ਇਹ ਸਰਚ ਆਪਰੇਸ਼ਨ ਮਨਵਿੰਦਰਬੀਰ ਸਿੰਘ ਐਸ.ਪੀ. (ਸਥਾਨਿਕ) ਫਰੀਦਕੋਟ ਦੀ ਸੁਪਰਵੀਜਨ ਹੇਠ ਫਰੀਦਕੋਟ ਚਲਾਇਆ ਗਿਆ। ਜਿਸ ਦੌਰਾਨ ਡੀ.ਐਸ.ਪੀ. ਰੈਕ ਦੇ ਅਧਿਕਾਰੀਆਂ ਨੂੰ ਆਪਣੀ-ਆਪਣੀ ਸਬ-ਡਵੀਜਨਾ ਵਿੱਚ ਇਸ ਆਪਰੇਸ਼ਨ ਦੀ ਨਿੱਜੀ ਤੌਰ ’ਤੇ ਦੇਖ-ਰੇਖ ਕਰਨ ਲਈ ਕਿਹਾ ਗਿਆ ਸੀ। ਕਰੀਬ ਢਾਈ ਘੰਟੇ ਤਕ ਚੱਲੇ ਇਸ ਸਰਚ ਆਪਰੇਸ਼ਨ ਦੌਰਾਨ ਮੁੱਖ ਅਫਸਰ ਥਾਣਾ ਦੀਆਂ 8 ਵਿਸ਼ੇਸ਼ ਟੀਮਾਂ ਗਠਿਤ ਕਰਕੇ ਵੱਖ-ਵੱਖ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆ ਤੇ ਅਚਨਚੇਤ ਛਾਪੇਮਾਰੀ ਕਰਕੇ ਚੈਕਿੰਗ ਕੀਤੀ ਗਈ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ ਮਾਨਯੋਗ ਡੀ.ਜੀ.ਪੀ. ਗੌਰਵ ਯਾਦਵ ਜੀ ਦੀਆਂ ਹਦਾਇਤਾ ਅਨੁਸਾਰ ਨਸ਼ੇ ਨੂੰ ਜੜ੍ਹ ਤੋ ਖਤਮ ਕਰਨ ਲਈ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ, ਫਰੀਦਕੋਟ ਪੁਲਿਸ ਵੱਲੋਂ ਚਲਾਇਆ ਗਿਆ ਇਹ ਸਰਚ ਆਪਰੇਸ਼ਨ ਵੀ ਇਸੇ ਹੀ ਕਾਰਵਾਈ ਦਾ ਹਿੱਸਾ ਹੈ। ਉਹਨਾ ਦੱਸਿਆ ਕਿ ਇਸ ਦੌਰਾਨ ਜਿਨਾਂ ਵਿਅਕਤੀਆਂ ਤੇ ਪਹਿਲਾਂ ਐਨ.ਡੀ.ਪੀ.ਐਸ. ਤਹਿਤ ਮੁਕਦਮੇ ਦਰਜ ਹਨ ਅਤੇ ਜਿਨਾਂ ਦੇ ਕ੍ਰਿਮੀਨਲ ਰਿਕਾਰਡ ਹਨ, ਉਹਨਾਂ ਉੱਪਰ ਪੁਲਿਸ ਪਾਰਟੀਆਂ ਵੱਲੋਂ ਰੇਡ ਕਰਕੇ ਸਰਚ ਕੀਤਾ ਗਿਆ ਹੈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ ਵਹੀਕਲਾ ਦੀ ਸ਼ੱਕ ਦੇ ਅਧਾਰ ਦੇ ਜਾਚ ਕੀਤੀ ਗਈ। ਇਸ ਦੇ ਨਾਲ ਹੀ ਏਰੀਏ ਨੂੰ ਨਾਕਾਬੰਦੀ ਕਰ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆ ਨੂੰ ਸੀਲ ਕਰਕੇ ਸ਼ੱਕੀ ਵਿਅਕਤੀਆਂ ਨੂੰ ਰਾਊਡ ਅੱਪ ਵੀ ਕੀਤਾ ਗਿਆ। ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੁਲਿਸ ਅਧਿਕਾਰੀਆਂ ਨੂੰ ਐੱਨਡੀਪੀਐਸ ਐਕਟ ਅਧੀਨ ਦਰਜ ਸਾਰੇ ਕੇਸਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਜੋ ਵੀ ਨਸ਼ਾ ਤਸਕਰੀ ਵਿੱਚ ਸ਼ਾਮਿਲ ਹੋਣ, ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰਨ ਦੀਆ ਹਦਾਇਤਾ ਦਿੱਤੀਆ ਗਈਆ ਹਨ। ਇਸ ਦੇ ਨਾਲ ਹੀ ਨਸ਼ਾ ਪੀੜਿਤਾ ਨੂੰ ਨਸਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਵੀ ਭਰਤੀ ਕਰਵਾਇਆ ਜਾ ਰਿਹਾ ਹੈ। ਐਸ.ਐਸ.ਪੀ. ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਫਰੀਦਕੋਟ ਪੁਲਿਸ ਵੱਲੋ ਨਸ਼ੇ ਵਿਰੁੱਧ ਕੀਤੀ ਜਾ ਰਹੀ ਕਠੋਰ ਮਿਹਨਤ ਦੇ ਨਤੀਜੇ ਵਜੋ, ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਮਾਰਚ-2025 ਤੋ ਹੁਣ ਤੱਕ 666 ਮੁਕੱਦਮੇ ਦਰਜ ਕਰਕੇ 1027 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਦੌਰਾਨ 26 ਕਿਲੋ ਤੋ ਵੱਧ ਹੈਰੋਇਨ, 06 ਕਿਲੋ ਅਫੀਮ, 20 ਕੁਇੰਟਲ ਦੇ ਕਰੀਬ ਪੋਸਤ, 20 ਹਜਾਰ ਨਸ਼ੀਲੀਆਂ ਗੋਲੀਆ/ਕੈਪਸੂਲ ਅਤੇ 09 ਲੱਖ 48 ਹਜਾਰ ਦੇ ਕਰੀਬ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਨਸ਼ਿਆਂ ਦੇ ਸੋਦਾਗਰਾਂ/ਸਮੱਗਲਰਾਂ ਵੱਲੋਂ ਨਸ਼ਿਆਂ ਦੀ ਕਮਾਈ ਨਾਲ ਬਣਾਈ ਗਈ ਚੱਲ/ਅਚੱਲ ਪ੍ਰਾਪਰਟੀ ਨੂੰ ਵੈਰੀਫਾਈ ਕਰਨ ਉਪਰੰਤ ਪਿਛਲੇ 15 ਮਹੀਨਿਆ ਦੌਰਾਨ ਨਸ਼ਾ ਤਸਕਰਾ ਦੀ 09 ਕਰੋੜ ਤੋ ਜਿਆਦਾ ਕੀਮਤ ਦੀ ਜਾਇਦਾਤ ਸਬੰਧਿਤ ਅਥਾਰਟੀ ਪਾਸੋ ਮਨਜੂਰੀ ਹਾਸਿਲ ਕਰਨ ਉਪਰੰਤ ਫਰੀਜ ਕਰਵਾਈ ਗਈ ਹੈ।
