ਕੋਟਕਪੂਰਾ, 12 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਜੁਡੀਸ਼ੀਅਲ ਮੈਜਿਸਟਰੇਟ ਫਰਸਟ ਕਲਾਸ ਮੋਗਾ ਵਲੋਂ ਨਾਜਾਇਜ਼ ਸ਼ਰਾਬ ਦੇ ਦੋਸ਼ ਵਿੱਚ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ। ਵਿਚਾਰ ਅਧੀਨ ਪੱਖਕਾਰ ਕੁਨਾਲ ਸਿੰਗਲਾ ਦੇ ਵਕੀਲ ਅਜੀਤ ਵਰਮਾ ਐਡਵੋਕੇਟ ਅਤੇ ਆਸ਼ੀਸ਼ ਗਰੋਵਰ ਐਡੋਵਕੇਟ ਨੇ ਦੱਸਿਆ ਕਿ ਉਹਨਾਂ ਦੇ ਸ਼ਾਇਲ ਕੁਨਾਲ ਸਿੰਗਲਾ ’ਤੇ ਪੁਲਿਸ ਥਾਣਾ ਕੋਟ ਈਸੇ ਖਾਂ ਵੱਲੋਂ ਮੁਕੱਦਮਾ ਨੰਬਰ 61/2023 ਦਰਜ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਦੇ ਸ਼ਾਇਲ ’ਤੇ ਦੋਸ਼ ਲਾਇਆ ਗਿਆ ਕਿ ਉਸ ਪਾਸ 360 ਬੋਤਲਾਂ ਸ਼ਰਾਬ ਬਰਾਮਦ ਹੋਇਆ ਸਨ। ਦੌਰਾਨੇ ਕੇਸ ਪੁਲਸ ਮੁਲਜਮ ’ਤੇ ਲਾਏ ਦੋਸ਼ ਅਦਾਲਤ ਵਿੱਚ ਸਾਬਤ ਨਹੀਂ ਕਰ ਸਕੇ ਅਤੇ ਕੁਨਾਲ ਸਿੰਗਲਾ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ।

