ਕੋਟਕਪੂਰਾ, 14 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬੀਤੇ ਦਿਨੀਂ ਫ਼ਰੀਦਕੋਟ ਵਿਖੇ 8 ਤੋਂ 10 ਤਰੀਕ ਤੱਕ ਹੋਈ ਸਟੇਟ ਲੈਵਲ ਰਗਬੀ ਚੈਂਪੀਅਨਸ਼ਿਪ ਵਿੱਚ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੇ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਯੋਗਦੀਪ ਵਰਮਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ–17 ਵਰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸੋਨ ਤਗਮਾ (ਗੋਲਡ ਮੈਡਲ) ਆਪਣੇ ਨਾਮ ਕੀਤਾ। ਇਸ ਸ਼ਾਨਦਾਰ ਜਿੱਤ ਉੱਤੇ ਦਸਮੇਸ਼ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਸੁਰਿੰਦਰ ਸਿੰਘ ਟੁਰਨਾ, ਕੋਆਰਡੀਨੇਟਰ ਗਗਨਦੀਪ ਸਿੰਘ ਬਰਾੜ, ਅਤੇ ਖੇਡ ਵਿਭਾਗ ਦੇ ਅਧਿਆਪਕ ਤਰਨਜੀਤ ਸਿੰਘ, ਸੁਖਦੀਪ ਸਿੰਘ ਅਤੇ ਲਖਪ੍ਰੀਤ ਕੌਰ ਨੇ ਯੋਗਦੀਪ ਵਰਮਾ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਯੋਗਦੀਪ ਨੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਨਾਲ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਹ ਉਪਲਬਧੀ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਹੈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਬੀਰ ਸਿੰਘ ਸੰਧੂ ਜੀ ਨੇ ਵੀ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਦਸਮੇਸ਼ ਸਕੂਲ ਦੇ ਵਿਦਿਆਰਥੀ ਹਰ ਖੇਤਰ ਵਿੱਚ ਉੱਚਾਈਆਂ ਛੂਹ ਰਹੇ ਹਨ ਅਤੇ ਇਸ ਤਰ੍ਹਾਂ ਦੀਆਂ ਕਾਮਯਾਬੀਆਂ ਸਕੂਲ ਲਈ ਮਾਣ ਦੀ ਗੱਲ ਹਨ। ਇਸ ਜਿੱਤ ਨਾਲ ਪੂਰੇ ਦਸਮੇਸ਼ ਪਬਲਿਕ ਸਕੂਲ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।
