ਕੋਟਕਪੂਰਾ/ਬਰਗਾੜੀ, 18 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਹੰਸ ਰਾਜ ਮੈਮੋਰੀਅਲ਼ ਕਾਲਜ ਆਫ ਐਜੂਕੇਸ਼ਨ, ਬਾਜਾਖਾਨਾ (ਫਰੀਦਕੋਟ) ਦੇ ਬੀ.ਐੱਡ ਵਿਦਿਆਰਥੀਆਂ ਵੱਲੋਂ ਇੱਕ ਰੋਜ਼ਾ ਐਨ.ਐਸ.ਐਸ. ਕੈਂਪ ਸੰਸਥਾ ਦੇ ਚੇਅਰਮੈਨ ਦਰਸ਼ਨ ਪਾਲ ਸ਼ਰਮਾ ਦੀ ਰਹਿਨੁਮਾਈ ਹੇਠ ਲਾਇਆ ਗਿਆ। ਇਸ ਕੈਂਪ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਪਰਮਜੀਤ ਕੌਰ ਨੇ ਵਿÇਆਰਥੀਆਂ ਨੂੰ ਸਫ਼ਾਈ ਦੀ ਮਹੱਤਤਾ ਦੱਸਦੇ ਹੋਏ ਕੀਤੀ। ਇਹ ਕੈਂਪ ਪਿੰਡ ਲੰਭਵਾਲੀ ਦੇ ਸਮਸ਼ਾਨ-ਘਾਟ ਵਿੱਚ ਲਗਾਇਆ ਗਿਆ। ਕੈਂਪ ਦੇ ਦੌਰਾਨ ਵਿਦਿਆਰਥੀਆਂ ਨੇ ਸਮਸ਼ਾਨ-ਘਾਟ ਦੀ ਪੂਰੀ ਲਗਨ ਨਾਲ ਸਫ਼ਾਈ ਕੀਤੀ। ਵਿਦਿਆਰਥੀਆਂ ਵੱਲੋਂ ਪਹਿਲਾਂ ਤੋਂ ਲਗਾਏ ਗਏ ਬੂਟਿਆਂ ਦੀ ਸਾਂਭ-ਸੰਭਾਲ ਕਰਨ ਦੇ ਨਾਲ-ਨਾਲ ਨਵੇਂ ਛਾਂਦਾਰ ਪੌਦੇ ਵੀ ਲਾਏ ਗਏ। ਇਸ ਦੌਰਾਨ ਬੀ.ਐੱਡ ਸਟਾਫ ਸ਼੍ਰੀਮਤੀ ਗਗਨਦੀਪ ਕੌਰ, ਸ਼੍ਰੀਮਤੀ ਚਿੰਕੀ, ਸ਼੍ਰੀਮਤੀ ਮਨਪ੍ਰੀਤ ਕੌਰ, ਪਰਮਿੰਦਰ ਕੌਰ, ਜਗਸੀਰ ਸਿੰਘ ਅਤੇ ਜਸਪਾਲ ਸਿੰਘ ਸ਼ਾਮਲ ਸਨ। ਇਸ ਮੌਕੇ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਨੂੰ ਹੱਥੀ ਕੰਮ ਕਰਨ ਲਈ ਪ੍ਰੇਰਨਾ ਦਿੱਤੀ ਅਤੇ ਵਿਦਿਆਰਥੀਆਂ ਨੂੰ ਘਰ ਅਤੇ ਕਾਲਜ ਦੀ ਸਫ਼ਾਈ ਦੇ ਨਾਲ–ਨਾਲ ਸਮਾਜਿਕ ਥਾਵਾਂ ਨੂੰ ਸਵੱਛ ਬਣਾਉਣ ਅਤੇ ਇਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸੰਸਥਾ ਵੱਲੋਂ ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ।

