ਫਰੀਦਕੋਟ, 18 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਮਾਨਯੋਗ ਚੇਅਰਮੈਨ ਸਵ. ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਦਾ ਬੀ.ਏ.ਐਲ.ਐਲ.ਬੀ. (ਪੰਜ ਸਾਲਾ ਕੋਰਸ) ਭਾਗ-ਤੀਜਾ ਦਾ ਵਿਦਿਆਰਥੀ ਦਲਜੀਤ ਸਿੰਘ, ਦਿੱਲੀ ਯੂਨੀਵਰਸਿਟੀ ਤੋਂ ਉਰਦੂ ਦਾ ਡਿਪਲੋਮਾ ਲੈ ਕੇ ਆਇਆ। ਜਿਸ ਉਪਰੰਤ ਵਿਦਿਆਰਥੀ ਦੇ ਟਾੱਪ 9 ਵਿੱਚ ਆਉਣ ਤੇ ਮੈਡਲ ਅਤੇ ਸਨਮਾਨ ਚਿੰਨ੍ਹ ਦੇ ਕੇ ਸਮਨਾਮਿਤ ਕੀਤਾ ਗਿਆ। ਵਿਦਿਆਰਥੀ ਦੇ ਕਾਲਜ ਵਿਖੇ ਪਹੁੰਚਣ ’ਤੇ ਕਾਲਜ ਦੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਵਿਦਿਆਰਥੀ ਨੂੰ ਸਨਮਾਨਿਤ ਕੀਤਾ। ਉਹਨਾਂ ਕਿਹਾ ਕਿ ਬਾਬਾ ਫਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਹਮੇਸ਼ਾ ਹੀ ਇਸ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਡਾ. ਮੋਹਣ ਸਿੰਘ ਸੱਗੂ (ਐਸੋਸੀਏਟ ਪ੍ਰੋਫੈਸਰ), ਡਾ. ਨਵਜੋਤ ਕੌਰ (ਇੰਚਾਰਜ ਅਕੈਡਮਿਕ), ਡਾ. ਮਨੀਸ਼ ਖੂੰਗਰ (ਅਸਿਸਟੈਂਟ ਪ੍ਰੋਫੈਸਰ) ਅਤੇ ਮਿਸ ਮਨਪ੍ਰੀਤ ਕੌਰ (ਅਸਿਸਟੈਂਟ ਪ੍ਰੋਫੈਸਰ) ਵੀ ਮੌਜੂਦ ਰਹੇ।
