ਕੋਟਕਪੂਰਾ ਦੇ ਵੱਖ ਵੱਖ ਸਮਾਗਮਾ ’ਚ ਕੀਤੀ ਵਿਸ਼ੇਸ਼ ਤੌਰ ’ਤੇ ਸ਼ਿਰਕਤ
ਕੋਟਕਪੂਰਾ, 18 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਤਹਿਤ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਹਨਾਂ ਦੀਆਂ ਸ਼ਿਕਾਇਤਾਂ ਅਤੇ ਮੰਗਾਂ ਦਾ ਜਾਇਜ਼ਾ ਲਿਆ। ਇਸ ਮੌਕੇ ਲੋਕਾਂ ਨੇ ਬਿਜਲੀ, ਸਫਾਈ, ਵਿਕਾਸ ਕਾਰਜਾਂ ਦੀ ਗਤੀ ਤੇ ਵੱਖ-ਵੱਖ ਸਰਕਾਰੀ ਯੋਜਨਾਵਾਂ ਸਬੰਧੀ ਆਪਣੇ ਮੁੱਦੇ ਰੱਖੇ। ਸ੍ਰ. ਸੰਧਵਾਂ ਨੇ ਮੌਕੇ ’ਤੇ ਹੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰਤ ਕਾਰਵਾਈ ਲਈ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨੇ ਕਿਹਾ ਕਿ ਲੋਕ ਮਿਲਣੀ ਦਾ ਮਕਸਦ ਲੋਕਾਂ ਨੂੰ ਸਿੱਧਾ ਮੰਚ ਦੇ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਥਾਂ ’ਤੇ ਹੀ ਹੱਲ ਕਰਨਾ ਹੈ। ਇਸ ਦੌਰਾਨ ਕਈ ਲੰਬੇ ਸਮੇਂ ਤੋਂ ਲਟਕੀਆਂ ਅਰਜ਼ੀਆਂ ‘ਤੇ ਵੀ ਨਿਰਣੇ ਲਏ ਗਏ। ਇਸ ਤੋਂ ਬਾਅਦ ਉਹ ਗੁਰਦੁਆਰਾ ਜੋੜਾ ਸਾਹਿਬ, ਪਿੰਡ ਨੰਗਲ ਵਿਖੇ ਆਖੰਡ ਸਾਹਿਬ ਦੇ ਭੋਗ ਵਿੱਚ ਹਾਜ਼ਰੀ ਲਾਉਣ ਪਹੁੰਚੇ। ਕੋਟਕਪੂਰਾ ਦੇ ਜਲਾਲੇਆਣਾ ਰੋਡ, ਗਾਂਧੀ ਨਗਰ ਨੇੜੇ ਬਾਬਾ ਰਾਮ ਦੇਵ ਮੰਦਿਰ ਵਿਖੇ ਬ੍ਰਿਜ਼ ਲਾਲ ਢੋਲਪੁਰੀਆ ਦੇ ਭੋਗ ’ਤੇ ਅੰਤਿਮ ਪ੍ਰਾਥਨਾ ਸਭਾ ਵਿੱਚ ਸ਼ਾਮਿਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਤੋਂ ਇਲਾਵਾ ਉਹ ਘੰਟਾ ਘਰ ਚੌਕ, ਫਰੀਦਕੋਟ ਨੇੜੇ ਸੰਜੀਵ ਮਿੱਤਲ ਦੇ ਘਰ ਅਫਸੋਸ ਪ੍ਰਗਟ ਕਰਨ ਲਈ ਵੀ ਪਹੁੰਚੇ।

