ਕੋਟਕਪੂਰਾ, 20 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਉੱਘੇ ਸਮਾਜਸੇਵੀ ਅਤੇ ਪਿਛਲੇ ਲੰਮੇ ਸਮੇਂ ਤੋਂ ਪੱਤਰਕਾਰਤਾ ਦੇ ਖੇਤਰ ਨਾਲ ਜੁੜੇ ਪੱਤਰਕਾਰ ਸੁਰਿੰਦਰ ਪਾਲ ਸਿੰਘ ਬੱਲੂਆਣਾ ਨੇ ਆਪਣੇ ਜਨਮਦਿਨ ਮੌਕੇ 51ਵੀਂ ਵਾਰ ਖੂਨ ਦਾਨ ਕੀਤਾ। ਉਹਨਾਂ ਦੱਸਿਆ ਕਿ ਉਹਨਾਂ ਨੇ ਸਾਲ 2007 ਵਿੱਚ ਪਹਿਲੀ ਵਾਰ ਖੂਨਦਾਨ ਕੀਤਾ ਸੀ। ਪੱਤਰਕਾਰ ਸੁਰਿੰਦਰ ਪਾਲ ਸਿੰਘ ਨੇ ਆਖਿਆ ਕਿ ਅਜੇ ਵੀ ਲੋਕਾਂ ਵਿੱਚ ਖੂਨਦਾਨ ਪ੍ਰਤੀ ਕਈ ਤਰਾਂ ਦੇ ਸ਼ੰਕੇ ਹਨ, ਜਿਸ ਨੂੰ ਦੂਰ ਕਰਨ ਦੀ ਲੋੜ ਹੈ। ਉਹਨਾਂ ਦੱਸਿਆ ਕਿ ਮਰੀਜ਼ਾਂ ਨੂੰ ਜਿੰਨੀ ਖੂਨ ਦੀ ਜਰੂਰਤ ਹੈ, ਉਹ ਅਜੇ ਪੂਰੀ ਨਹੀਂ ਹੋ ਰਹੀ, ਜਿਸ ਕਰਕੇ ਕਈ ਵਾਰ ਮਰੀਜ਼ਾਂ ਦੀ ਮੌਤ ਹੋ ਜਾਂਦੀ ਹੈ, ਇਸ ਕਰਕੇ ਸਾਨੂੰ ਸਾਰਿਆਂ ਨੂੰ ਖੂਨਦਾਨ ਦੀ ਲਹਿਰ ਵਿੱਚ ਆਪਣਾ ਹਿੱਸਾ ਪਾਉਣਾ ਚਾਹੀਦਾ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਅੱਪੂ ਸੁਸਾਇਟੀ ਦੇ ਪ੍ਰਧਾਨ ਕੇਵਲ ਕ੍ਰਿਸ਼ਨ, ਅਮਨਦੀਪ ਸਿੰਘ, ਜਸ਼ਨਦੀਪ ਕੌਰ, ਆਸ਼ੂ ਜੀ ਆਦਿ ਵੀ ਹਾਜ਼ਰ ਸਨ।
