ਕੋਟਕਪੂਰਾ, 20 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੋਟਕਪੂਰਾ ਵੱਲੋਂ ਵਿਦਿਆਰਥੀਆਂ ਦੀ ਸਰਵਪੱਖੀ ਸਖਸ਼ੀਅਤ ਦੀ ਉਸਾਰੀ ਨੂੰ ਮੁੱਖ ਰੱਖਦਿਆਂ ਬਾਲ ਵਿਰਸਾ ਇਮਤਿਹਾਨ ਤੀਜੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਲਿਆ ਗਿਆ। ਇਸ ਇਮਤਿਹਾਨ ਵਿੱਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਤੀਜੀ ਤੋਂ ਪੰਜਵੀਂ ਜਮਾਤ ਦੇ ਲਗਭਗ ਸਾਰੇ ਹੀ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸ਼ਾਨਦਾਰ ਪੁਜੀਸ਼ਨਾਂ ਹਾਸਿਲ ਕੀਤੀਆਂ। ਸਕੂਲ ਦੇ ਚੇਅਰਮੈਨ ਸ੍ਰੀ ਪ੍ਰਕਾਸ਼ ਚੰਦ ਸ਼ਰਮਾ ਜੀ ਨੇ ਦੱਸਿਆ ਕਿ ਇਸ ਇਮਤਿਹਾਨ ਵਿੱਚ ਧਰਮਵੀਰ ਸਿੰਘ ਸਪੁੱਤਰ ਕੁਲਦੀਪ ਸਿੰਘ ਨੇ ਪਹਿਲਾ ਸਥਾਨ, ਸਪਰਸ਼-ਏ-ਮੀਤ ਸਿੰਘ ਸਪੁੱਤਰ ਗੁਰਮੀਤ ਸਿੰਘ ਨੇ ਦੂਜਾ, ਹਰਜੋਤ ਕੌਰ ਸਪੁੱਤਰੀ ਗੁਰਪ੍ਰੀਤ ਸਿੰਘ ਨੇ ਤੀਜਾ ਸਥਾਨ, ਕੀਰਤਲੀਨ ਕੌਰ ਸਪੁੱਤਰੀ ਜਗਦੀਸ਼ ਸਿੰਘ ਅਤੇ ਰਾਜਵੀਰ ਕੌਰ ਸਪੁੱਤਰੀ ਸੁਰਿੰਦਰ ਸਿੰਘ ਨੇ ਵਿਸ਼ੇਸ਼ ਸਥਾਨ ਹਾਸਿਲ ਕੀਤਾ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ। ਮੈਡਮ ਨਵਪ੍ਰੀਤ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਮੈਡਮ ਨਵਪ੍ਰੀਤ ਸ਼ਰਮਾ, ਮੈਡਮ ਰਾਜਵਿੰਦਰ ਕੌਰ, ਮੈਡਮ ਨਿਸ਼ਾ ਸਿੰਗਲਾ, ਅਧਿਆਪਕ ਪ੍ਰਦੀਪ ਕੁਮਾਰ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
