ਕੋਟਕਪੂਰਾ, 20 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਦੇ ਬੱਚਿਆਂ ਦਾ ਅੱਜ ਸਥਾਨਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸਰਦਾਰ ਬਲਜੀਤ ਸਿੰਘ, ਡਾਇਰੈਕਟਰ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਅਤੇ ਪ੍ਰਿੰਸੀਪਲ ਸ਼੍ਰੀਮਤੀ ਰੁਬੀਨਾ ਧੀਰ ਦੇ ਉਪਰਾਲੇ ਸਦਕਾ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਕੇ ਗੁਰਮਤਿ, ਸੇਵਾ ਅਤੇ ਸਿੱਖ ਧਰਮ ਦੀਆਂ ਮੁਢਲੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਪਿੰਡ ਹਰੀ ਨੌ ਦੇ ਮੇਨ ਗੁਰਦੁਆਰਾ ਸਾਹਿਬ ਅਤੇ ਗੁਰਦੁਆਰਾ ਭਾਈ ਸਾਈ ਦਾਸ ਜੀ ਵਿਖੇ ਬੱਚੇ ਨਤਮਸਤਕ ਹੋਏ। ਮੇਨ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਬਾਬਾ ਪਾਲਾ ਜੀ ਅਤੇ ਹੈਡ ਗ੍ਰੰਥੀ ਜਸਪ੍ਰੀਤ ਸਿੰਘ ਜੀ ਵੱਲੋਂ ਅਧਿਆਪਕ ਸਾਹਿਬਾਨਾਂ ਨੂੰ ਸਰੋਪੇ ਦੇ ਕੇ ਸਨਮਾਨਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਰੁਬੀਨਾ ਧੀਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਦਰਸ਼ਨ ਬੱਚਿਆਂ ਨੂੰ ਸੱਭਿਆਚਾਰ ਅਤੇ ਧਾਰਮਿਕ ਵਿਰਾਸਤ ਨਾਲ ਜੁੜੇ ਰਹਿਣ ਵਿੱਚ ਮਦਦ ਕਰਦੇ ਹਨ। ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿੱਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਇਸ ਤਜਰਬੇ ਨੂੰ ਬਹੁਤ ਹੀ ਪ੍ਰੇਰਨਾਦਾਇਕ ਦੱਸਿਆ।

