ਸਵੇਰੇ 10 ਵਜੇ ਮਿੰਨੀ ਸਕੱਤਰੇਤ ਆਪਣੇ ਦਫਤਰ ਕਰਨਗੇ ਆਪਣੀ ਨਵੀਂ ਜਿੰਮੇਵਾਰੀ ਦਾ ਉਦਘਾਟਨ
ਕੋਟਕਪੂਰਾ, 21 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਨੌਜਵਾਨ ਅਤੇ ਯੋਗ ਆਗੂਆਂ ਨੂੰ ਵੱਡੀਆਂ ਜਿਮੇਵਾਰੀਆਂ ਸੌਂਪੀਆਂ ਜਾ ਰਹੀ ਹਨ ਅਤੇ ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਗੁਰਤੇਜ ਸਿੰਘ ਖੋਸਾ ਨੂੰ ਫਰੀਦਕੋਟ ਜਿਲ੍ਹਾ ਯੋਜਨਾ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਅਹੁਦੇ ਦੇ ਕਾਰਜਕਾਰੀ ਜਿੰਮੇਵਾਰੀ ਸੰਭਾਲਣ ਲਈ 21 ਨਵੰਬਰ 2025 ਦਿਨ ਸ਼ੁੱਕਰਵਾਰ ਨੂੰ ਸਵੇਰੇ 10:00 ਵਜੇ ਕਮਰਾ ਨੰਬਰ 232 ਮਿੰਨੀ ਸਕੱਤਰੇਤ ਫਰੀਦਕੋਟ ਦਫਤਰ ਜਿਲ੍ਹਾ ਯੋਜਨਾ ਕਮੇਟੀ ਵਿਖੇ ਗੁਰਤੇਜ ਸਿੰਘ ਖੇਸਾ ਜੀ ਆਪਣੀ ਇਸ ਵੱਡੀ ਜਿੰਮੇਵਾਰੀ ਨੂੰ ਸੰਭਾਲਣ ਜਾ ਰਹੇ ਹਨ। ਦੱਸਣਯੋਗ ਹੈ ਗੁਰਤੇਜ ਸਿੰਘ ਖੋਸਾ ਪਹਿਲਾਂ ਇਮਪਰੂਵਮੈਂਟ ਟਰੈਸਟ ਫਰੀਦਕੋਟ ਦੀ ਆਪਣੀ ਜਿੰਮੇਵਾਰੀ ਨੂੰ ਬਾਖੂਬੀ ਨਿਭਾ ਰਹੇ ਹਨ।

