ਅਰਸ਼ਜੋਤ ਸਿੰਘ ਦਾ ਜੂਨੀਅਰ ਗਰੁੱਪ ਅਤੇ ਖੁਸ਼ਦੀਪ ਕੌਰ ਦਾ ਸੀਨੀ. ਗਰੁੱਪ ’ਚੋਂ ਪਹਿਲਾ ਸਥਾਨ



ਸੁਸਾਇਟੀ ਵੱਲੋਂ ਜੇਤੂਆਂ ਦਾ ਨਗਦ ਰਾਸ਼ੀ ਨਾਲ ਕੀਤਾ ਗਿਆ ਵਿਸ਼ੇਸ਼ ਸਨਮਾਨ
ਕੋਟਕਪੂਰਾ, 21 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਪਿਛਲੇ 8 ਸਾਲਾਂ ਤੋਂ ਕਾਰਜਸ਼ੀਲ ਸਮਾਜ ਸੇਵੀ ਸੰਸਥਾ ‘ਰਾਮ ਮੁਹੰਮਦ ਸਿੰਘ ਅਜ਼ਾਦ ਵੈਲਫੇਅਰ ਸੁਸਾਇਟੀ’ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਫਰੀਦਕੋਟ ਦੇ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਵੱਖ-ਵੱਖ ਗਰੁੱਪ ਬਣਾ ਕੇ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਸਾਹਮਣੇ ਸਰਕਾਰੀ ਮਿਡਲ ਸਕੂਲ ਪੁਰਾਣਾ ਕਿਲ੍ਹਾ ਵਿਖੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਸੀਨੀਅਰ ਗਰੁੱਪ ਦੇ 17 ਵਿਦਿਆਰਥੀਆਂ ਅਤੇ ਜੂਨੀਅਰ ਗਰੁੱਪ ਦੇ 10 ਵਿਦਿਆਰਥੀਆਂ ਨੇ ਭਾਗ ਲਿਆ। ਸਮਾਗਮ ਦੇ ਮੁੱਖ ਮਹਿਮਾਨ ਵਜੋਂ ਮਦਨ ਲਾਲ ਸ਼ਰਮਾ ਸੰਧਵਾਂ ਸੇਵਾਮੁਕਤ ਆਡਿਟ ਅਫਸਰ ਸ਼ਾਮਿਲ ਹੋਏ। ਇਸ ਮੁਕਾਬਲੇ ਦੇ ਜੂਨੀਅਰ ਗਰੁੱਪ ਵਿੱਚੋਂ ਅਰਸ਼ਜੋਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਂ ਕਲਾਂ ਲੜਕੇ ਨੇ ਪਹਿਲਾ ਸਥਾਨ, ਖੁਸ਼ਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਵਾਂ ਨੇ ਦੂਜਾ ਅਤੇ ਪ੍ਰਭਜੋਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀਵਨਵਾਲਾ ਨੇ ਤੀਜਾ, ਸੀਨੀਅਰ ਗਰੁੱਪ ਵਿੱਚੋਂ ਖੁਸ਼ਦੀਪ ਕੌਰ ਸੀਨੀਅਰ ਸੈਕੰਡਰੀ ਸਕੂਲ ਸਰਾਵਾਂ ਨੇ ਪਹਿਲਾ, ਗੁਰਮੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਤਾ ਨੇ ਦੂਜਾ ਅਤੇ ਮਨਵੀਰ ਕੌਰ ਬਲਬੀਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਫਰੀਦਕੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਮਾਗਮ ਦੇ ਮੁੱਖ ਮਹਿਮਾਨ ਮਦਨ ਲਾਲ ਸ਼ਰਮਾ, ਸੁਸਾਇਟੀ ਦੇ ਪ੍ਰਧਾਨ ਅਸ਼ੋਕ ਕੌਸ਼ਲ, ਮੀਤ ਪ੍ਰਧਾਨ ਪ੍ਰੇਮ ਚਾਵਲਾ, ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮਨਾਥ ਅਰੋੜਾ, ਮੁੱਖ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ, ਪੀ.ਆਰ.ਓ. ਪ੍ਰੋਫੈਸਰ ਹਰਬੰਸ ਸਿੰਘ ਪਦਮ, ਤਰਸੇਮ ਨਰੂਲਾ, ਮੁਖਤਿਆਰ ਸਿੰਘ ਮੱਤਾ, ਇਕਬਾਲ ਸਿੰਘ ਮੰਘੇੜਾ ਆਦਿ ਵੱਲੋਂ ਭਾਸ਼ਣ ਮੁਕਾਬਲੇ ਵਿੱਚ ਜੂਨੀਅਰ ਗਰੁੱਪ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 2000 ਰੁਪਏ, ਦੂਜਾ 1500 ਰੁਪਏ ਅਤੇ ਤੀਜਾ 1000 ਰੁਪਏ, ਸੀਨੀਅਰ ਗਰੁੱਪ ਦੇ ਭਾਸ਼ਣ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 2500 ਰੁਪਏ, ਦੂਜਾ 2000 ਰੁਪਏ ਅਤੇ ਤੀਜਾ 1500 ਰੁਪਏ ਨਗਦ ਰਾਸ਼ੀ, ਸਰਟੀਫਿਕੇਟ, ਮੈਡਲ ਅਤੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨਾਲ ਸਬੰਧਤ ਇੱਕ ਪੁਸਤਕ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ। ਇਹਨਾਂ ਮੁਕਾਬਲਿਆਂ ਦੀ ਜੱਜਮੈਂਟ ਸੇਵਾਮੁਕਤ ਪ੍ਰਿੰਸੀਪਲ ਗੁਰਦੀਪ ਸਿੰਘ ਢੁੱਡੀ ਅਤੇ ਨਾਮਵਰ ਸਾਹਿਤਕਾਰ ਡਾ. ਦੇਵਿੰਦਰ ਸੈਫੀ ਵੱਲੋਂ ਨਿਭਾਈ ਗਈ। ਉਹਨਾਂ ਉਕਤ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਵੱਲੋਂ ਤਿਆਰੀ ਕਰਕੇ ਕੀਤੀ ਗਈ ਪੇਸ਼ਕਾਰੀ ਦੀ ਭਰਪੂਰ ਸ਼ਲਾਘਾ ਕਰਨ ਦੇ ਨਾਲ-ਨਾਲ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਵੱਲੋਂ ਪਿਛਲੇ ਕਈ ਸਾਲਾਂ ਤੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਯਤਨਾ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਰਾਜਵਿੰਦਰ ਕੌਰ ਮਚਾਕੀ ਮੱਲ ਸਿੰਘ, ਗੁਰਚਰਨ ਸਿੰਘ ਬਰਾੜ ਨਾਇਬ ਤਹਿਸੀਲਦਾਰ, ਇਕਬਾਲ ਸਿੰਘ ਹਰੀਨੌ ਸੇਵਾਮੁਕਤ ਇੰਸਪੈਕਟਰ, ਬਲਵਿੰਦਰ ਸਿੰਘ ਰੋਮਾਣਾ, ਡਾ ਸੁਖਚੈਨ ਸਿੰਘ, ਡਾ. ਰਣਜੀਤ ਸਿੰਘ, ਸੁਸ਼ੀਲ ਕੌਸ਼ਲ, ਪ੍ਰਦੀਪ ਸਿੰਘ ਬਰਾੜ, ਪ੍ਰਿੰਸੀਪਲ ਗੁਰਦੀਪ ਕੌਰ ਬਰਾੜ ਅਤੇ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਦੇ ਕਈ ਅਹੁਦੇਦਾਰ, ਨਾਹਰ ਸਿੰਘ ਗਿੱਲ, ਰੇਸ਼ਮ ਸਿੰਘ ਖੀਵਾ, ਮੈਡਮ ਸੁਖਵਿੰਦਰ ਕੌਰ, ਮੈਡਮ ਪਰਵੀਨ ਆਦਿ ਵੀ ਹਾਜ਼ਰ ਸਨ।
