ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ : ਖੋਸਾ
ਕੋਟਕਪੂਰਾ, 22 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਸ.ਗੁਰਤੇਜ ਸਿੰਘ ਖੋਸਾ ਨੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਵਜੋਂ ਆਪਣਾ ਅਹੁਦਾ ਸੰਭਾਲਿਆ। ਸਮੁੱਚੀ ਲੀਡਰਸ਼ਿਪ ਨੇ ਨਵ- ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਅਮੋਲਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਮੁਨੀਸ਼ ਸਿਸੋਦੀਆ ਇੰਚਾਰਜ ਪੰਜਾਬ, ਅਮਨ ਅਰੋੜਾ ਸੂਬਾ ਪ੍ਰਧਾਨ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਹਿੱਤ ਕਾਰਜਾਂ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਅੰਦਰ ਜ਼ਿਲ੍ਹਾ ਪਲਾਨਿੰਗ ਕਮੇਟੀ ਰਾਹੀ ਵੱਡੇ ਪ੍ਰੋਜੈਕਟ ਲਿਆ ਕੇ ਜਿਲ੍ਹੇ ਦੇ ਵਿਕਾਸ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣਗੇ ਅਤੇ ਸਮੁੱਚੀ ਪਾਰਟੀ ਦੀ ਲੀਡਰਸ਼ਿਪ ਦੇ ਸਹਿਯੋਗ ਨਾਲ ਵਿਕਾਸ ਕਾਰਜਾਂ ਨੂੰ ਕਰਵਾਉਣਗੇ। ਉਨ੍ਹਾਂ ਯਕੀਨ ਦਿਵਾਇਆ ਕਿ ਉਹ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣਗੇ। ਜ਼ਿਲ੍ਹੇ ਦੀ ਤਰੱਕੀ, ਵਿਕਾਸ ਉਪਰਾਲਿਆਂ ਅਤੇ ਆਮ ਲੋਕਾਂ ਦੀ ਹਿੱਤਕਾਰੀ ਯੋਜਨਾਵਾਂ ਤੇ ਪੂਰਾ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਕਿ ਸਫਲਤਾ ਪਾਰਟੀ ਦੇ ਸਾਰੇ ਵਲੰਟੀਅਰਾਂ ਅਤੇ ਆਪਣੇ ਸਮਰਥਕਾਂ ਨੂੰ ਸਮਰਪਿਤ ਕੀਤੀ।
ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਨਵ-ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਹਰ ਵਰਕਰ ਦੇ ਨਾਲ ਖੜ੍ਹੀ ਹੈ ਅਤੇ ਸਰਕਾਰ ਤੁਹਾਡੀ ਆਪਣੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਜੋ ਵੀ ਕੰਮ ਸ਼ਹਿਰ ਦੇ ਵਿਕਾਸ ਲਈ ਕਰਵਾਏ ਜਾ ਰਹੇ ਹਨ ਉਨ੍ਹਾਂ ਨੂੰ ਨਿਯਮਾਂ ਅਧੀਨ ਟੈਂਡਰ ਪ੍ਰਕ੍ਰਿਆ ਰਾਹੀਂ ਸਮੇਂ ਸਿਰ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਨਵ-ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਲੋਕ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਇਸ ਮੌਕੇ ਨਵਜੋਤ ਸਿੰਘ ਜਰਗ ਜੁਆਇੰਟ ਸੈਕਟਰੀ ਪੰਜਾਬ ਆਮ ਆਦਮੀ ਪਾਰਟੀ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ, ਸੁਖਜੀਤ ਸਿੰਘ ਢਿੱਲਵਾਂ, ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਗੁਰਪ੍ਰੀਤ ਸਿੰਘ ਗੈਰੀ ਵੜਿੰਗ, ਸੰਦੀਪ ਸਿੰਘ ਕੰਮੇਆਣਾ, ਪਰਵਿੰਦਰ ਸਿੰਘ,

