ਕੋਟਕਪੂਰਾ, 22 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕ ਸਿੰਘ ਡੀ.ਪੀ.ਆਰ.ਓ. ਫ਼ਰੀਦਕੋਟ ਦੇ ਪਿਤਾ ਰਣਜੀਤ ਸਿੰਘ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਰਿਵਾਰ ਵਿਚੋਂ ਕਿਸੇ ਜੀਅ ਦਾ ਇਸ ਤਰ੍ਹਾਂ ਅਚਾਨਕ ਚਲੇ ਜਾਣਾ ਬਹੁਤ ਦੁੱਖਦਾਇਕ ਹੁੰਦਾ ਹੈ। ਉਨ੍ਹਾਂ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਨਿਮਰਤਾ ਅਤੇ ਸਹਿਯੋਗੀ ਸੁਭਾਅ ਨੇ ਸਭ ਦੇ ਦਿਲਾਂ ਵਿੱਚ ਅਮਿੱਟ ਛਾਪ ਛੱਡੀ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ, ਗੁਰਪ੍ਰੀਤ ਸਿੰਘ ਗੈਰੀ ਵੜਿੰਗ ਹਲਕਾ ਸੰਗਠਨ ਇੰਚਾਰਜ, ਗੁਰਮੀਤ ਸਿੰਘ ਧੂੜਕੋਟ, ਜਗਤਾਰ ਸਿੰਘ ਜੱਗਾ ਸਰਪੰਚ ਆਦਿ ਵੀ ਹਾਜ਼ਰ ਸਨ।

