ਕੋਟਕਪੂਰਾ, 24 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀ ਨੌ ਵਿਖੇ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਸਮਾਗਮਦੀ ਸ਼ੁਰੂਆਤ ਏਕਮਜੀਤ ਕੌਰ ਨੇ ਸਿੱਖਾਂ ਦੇ ਨੌਵੇਂਗੁਰੂ ਤੇਗ ਬਹਾਦਰ ਦੀ ਸ਼ਹੀਦੀ ਬਾਰੇ ਦੱਸ ਕੇ ਕੀਤੀ ਅਤੇ ਨਾਲ ਹੀਮੰਚ ਦੀ ਸੰਚਾਲਕਾ ਦੀ ਭੂਮਿਕਾ ਵੀ ਨਿਭਾਈ। ਪੰਜਵੀਂ ਜਮਾਤ ਦੇ ਵਿਦਿਆਰਥੀ ਸਿਵਜੋਤ ਨੇ ਆਪਣੇ ਭਾਸ਼ਣ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਬਾਰੇ ਦੱਸਿਆ। ਅੰਸਪ੍ਰੀਤ ਕੌਰ ਅਤੇ ਰਵਿੰਦਰਪਾਲ ਨੇ ਗੁਰੂ ਤੇਗਬਹਾਦਰ ਜੀ ਦੀ ਸ਼ਹੀਦੀ ਨਾਲ ਸਬੰਧਤ ਕਵਿਤਾ ਉਚਾਰਨ ਕੀਤੀ। ਸਕੂਲ ਦੀ ਅਧਿਆਪਿਕਾ ਮੈਡਮ ਸੁਖਪਾਲ ਕੌਰ ਨੇ ਬੱਚਿਆਂ ਨੂੰ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਵਿਸਥਾਰਪੂਰਵਕ ਦੱਸਿਆ। ਐਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਵਿਦਿਆਰਥੀਆਂ ਤੋਂ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਪ੍ਰਸ਼ਨ ਉੱਤਰ ਵੀ ਪੁੱਛੇ ਗਏ। ਸਕੂਲ ਦੀ ਸਭਾ ਵਿਚ ਮੂਲ ਮੰਤਰ ਦੇ ਪਾਠ ਕਰਵਾਏ ਗਏ ਅਤੇ ਨਾਲ ਹੀ ਵਾਹਿਗੁਰੂ ਦਾ ਜਾਪ ਵੀ ਕਰਵਾਇਆ ਗਿਆ। ਸਕੂਲ ਦੀ ਹਿੰਦੀ ਦੀ ਅਧਿਆਪਿਕਾ ਮੈਡਮ ਬਲਜੀਤ ਕੌਰ ਨੇ ਗੁਰੂ ਜੀ ਦੀ ਸ਼ਹਾਦਤ ਬਾਰੇ ਕਵਿਤਾ ਰਾਹੀ ਆਪਣੇ ਵਿਚਾਰ ਪੇਸ਼ ਕੀਤੇ। ਸਕੂਲ ਦੇਡਾਇਰੈਕਟਰ ਬਲਜੀਤ ਸਿੰਘ, ਡਾਇਰੈਕਟਰ ਪ੍ਰਿੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ ਅਤੇ ਪ੍ਰਿੰਸੀਪਲ ਸ਼੍ਰੀਮਤੀ ਰੁਬੀਨਾਧੀਰ ਨੇ ਆਪਣੇ ਵਿਚਾਰਾਂ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਉਹਨਾਂ ਵੱਲੋਂ ਦਰਸਾਏ ਮਾਰਗ ਤੇ ਚੱਲਣ ਲਈ ਕਿਹਾ।

