ਕੋਟਕਪੂਰਾ, 25 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਗੁਰੂ ਨਾਨਕ ਦੇਵ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਂ ਕਲਾਂ ਵਿਖੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਨੌਵੇਂ ਪਾਤਸ਼ਾਹ ਦੇ ਸਲੋਕ ਉਚਾਰਨ ਕੀਤੇ ਗਏ। ਇਹ ਸਮਾਗਮ ਸਵੇਰ ਦੀ ਸਭਾ ਵਿੱਚ ਕਰਵਾਇਆ, ਜਿਸ ਵਿੱਚ ਸਾਰੇ ਵਿਦਿਆਰਥੀ ਅਤੇ ਅਧਿਆਪਕ ਸ਼ਾਮਿਲ ਸਨ। ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਪ੍ਰਿੰਸੀਪਲ ਸੰਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਨੌਵੇਂ ਪਾਤਸ਼ਾਹ ਦੇ ਸਲੋਕ ਦੀਆਂ ਸਟੀਕ ਵੰਡੀਆਂ। ਇਸ ਮੌਕੇ ਬੋਲਦਿਆਂ ਸਕੂਲ ਪ੍ਰਿੰਸੀਪਲ ਸੰਦੀਪ ਕੁਮਾਰ ਨੇ ਕਿਹਾ ਕਿ ਦੁਨੀਆਂ ਦੇ ਪਹਿਲੇ ਮਨੁੱਖੀ ਅਧਿਕਾਰਾਂ ਲਈ ਹੋਈ ਸ਼ਹੀਦੀ ਗੁਰੂ ਤੇਗ ਬਹਾਦਰ ਜੀ ਦੀ ਹੈ, ਜਿੰਨਾਂ ਨੇ ਮਨੁੱਖਤਾ ਨੂੰ ਬਚਾਉਣ ਲਈ ਸ਼ਹਾਦਤ ਦਿੱਤੀ। ਇਸ ਲਈ ਗੁਰੂ ਸਾਹਿਬ ਨੂੰ ਧਰਮ ਦੀ ਚਾਦਰ ਕਿਹਾ ਜਾਂਦਾ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਨਵਪ੍ਰੀਤ ਕੌਰ, ਸੁਖਜਿੰਦਰ ਸਿੰਘ ਸੋਨੀ, ਮੈਨੇਜਰ ਸਕੱਤਰ ਹਰਵਿੰਦਰ ਸਿੰਘ ਬਰਾੜ, ਪ੍ਰਦੀਪ ਕੁਮਾਰ, ਅਮਨਦੀਪ ਕੌਰ ਸਮੇਤ ਬਾਕੀ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ।
