ਕੋਟਕਪੂਰਾ, 2 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈ ਕਲਾਂ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ‘ਗੁਰਬਾਣੀ ਕੰਠ ਮੁਕਾਬਲੇ’ ਤਹਿਤ ਵਿਦਿਆਰਥੀਆ ਤੋਂ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ ਸ਼ਲੋਕ ਸੁਣੇ ਗਏ ਤੇ ਜੇਤੂ ਵਿਦਿਆਰਥੀਆਂ ਨੂੰ ਸ਼ੀਲਡ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਤੇ ਕਾਪੀਆਂ ਦੇ ਕੇ ਸਨਮਾਨਿਤ ਕੀਤਾ। ਗੁਰਵਿੰਦਰ ਸਿੰਘ ਸਿਵੀਆਂ ਨੇ ਨੌਵੇਂ ਪਾਤਸ਼ਾਹ ਦੇ ਜੀਵਨਸ਼ੈਲੀ ਅਤੇ ਉਹਨਾਂ ਦੀਆਂ ਸਿੱਖਿਆਵਾਂ ਬਾਰੇ ਵਿਦਿਅਰਥੀਆਂ ਨੂੰ ਜਾਣਕਾਰੀ ਦਿੱਤੀ। ਗੁਰਵਿੰਦਰ ਸਿੰਘ ਰੰਧਾਵਾ ਤੇ ਗੁਰਲਾਲ ਸਿੰਘ ਪੰਜਗਰਾਈ ਨੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ। ਵਿਦਿਆਰਥੀਆਂ ਨੂੰ ਤਿਆਰੀ ਨਵਪ੍ਰੀਤ ਕੌਰ ਤੇ ਹਰਦੀਪ ਕੌਰ ਨੇ ਕਰਵਾਈ। ਨੈਤਿਕ ਸਿੱਖਿਆ ਦੇ ਇਮਤਿਹਾਨ ਵਿੱਚ ਮੱਲਾਂ ਮਾਰਨ ਵਾਲੇ ਪ੍ਰਾਇਮਰੀ ਦੇ ਵਿਦਿਆਰਥੀਆਂ ਨੂੰ ਸ਼ੀਲਡ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੋਕੇ ਬੋਲਦਿਆਂ ਸਕੂਲ ਪ੍ਰਿੰਸੀਪਲ ਸੰਦੀਪ ਕੁਮਾਰ ਨੇ ਬੱਚਿਆ ਨੂੰ ਗੁਰਬਾਣੀ ਅਨੁਸਾਰੀ ਜੀਵਨ ਜਿਉਣ ਅਤੇ ਚੰਗੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਆਏ ਹੋਏ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸਕੂਲ ਮੈਨੇਜਰ ਹਰਵਿੰਦਰ ਸਿੰਘ ਬਰਾੜ, ਸੁਖਜਿੰਦਰ ਸਿੰਘ, ਅਮਨਦੀਪ ਕੌਰ, ਮਨਦੀਪ ਕੌਰ, ਕੁਲਵਿੰਦਰ ਕੌਰ ਤੇ ਸਮੂਹ ਸਟਾਫ ਹਾਜ਼ਰ ਸੀ।

