ਕੋਟਕਪੂਰਾ, 2 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵੱਲੋਂ ਮਾਨਯੋਗ ਚੇਅਰਮੈਨ ਸਵ. ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਿਮਰਜੀਤ ਸਿੰਘ ਸੇਖੋਂ ਜੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ 13 ਪੰਜਾਬ ਬਟਾਲੀਅਨ ਐੱਨ. ਸੀ. ਸੀ, ਫਿਰੋਜ਼ਪੁਰ ਕੈਂਟ ਦੇ ਨਿਰਦੇਸ਼ਾਂ ਅਨੁਸਾਰ ਐਨ.ਸੀ.ਸੀ. ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਐਨ.ਸੀ.ਸੀ ਕੈਡਿਟਸ ਨੇ ਜਾਗਰੂਕਤਾ ਕੈਂਪ ਲਗਾਇਆ ਇਸ ਤੋਂ ਇਲਾਵਾ ਜਲ ਸ੍ਰੋਤਾਂ ਦੀ ਸਾਫ-ਸਫਾਈ ਵੀ ਕੀਤੀ ਗਈ। ਇਸ ਦੌਰਾਨ ਇੱਕ ਸੈਮੀਨਾਰ ਦਾ ਆਯੋਜਨ ਵੀ ਕੀਤਾ ਗਿਆ ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਉਹਨਾਂ ਕਿਹਾ ਕਿ ਕਾਲਜ ਵੱਲੋਂ 13 ਪੰਜਾਬ ਬਟਾਲੀਅਨ ਐੱਨ. ਸੀ. ਸੀ, ਫਿਰੋਜ਼ਪੁਰ ਕੈਂਟ ਦੇ ਨਿਰਦੇਸ਼ਾਂ ਅਨੁਸਾਰ ਹਰ ਐਕਟੀਵਿਟੀ ਨੂੰ ਬੜੇ ਹੀ ਸੁਚੱਜੇ ਢੰਗ ਨਾਲ ਕਰਵਾਇਆ ਜਾਂਦਾ ਹੈ ਅਤੇ ਕਾਲਜ ਦੇ ਐਨ.ਸੀ.ਸੀ ਕੈਡਿਟਸ ਨੇ ਹਮੇਸ਼ਾ ਹੀ ਇਹਨਾਂ ਐਕਟੀਵਿਟੀਆਂ ਵਿੱਚ ਵਧ-ਚੜ ਕੇ ਆਪਣੀ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਐਨ.ਸੀ.ਸੀ. ਦੇ ਸੀ.ਟੀ.ਓ. ਮਨਿੰਦਰ ਸਿੰਘ ਵੀ ਮੌਜੂਦ ਰਹੇ।

