ਕੋਟਕਪੂਰਾ, 9 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਰਾਸ਼ਟਰ ਪੱਧਰੀ ‘ਨੈਸ਼ਨਲ ਫੈਪ ਐਵਾਰਡ 2025 ਵਿੱਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਨੂੰ ਪੂਰੇ ਭਾਰਤ ਦੇਸ਼ ਵਿੱਚ ਚੁਣੇ ਗਏ ਸਰਵੋਤਮ ਸਕੂਲਾਂ ਦੀ ਸ਼੍ਰੇਣੀ ਵਿੱਚ ਸ਼ਾਮਿਲ ਕੀਤਾ ਗਿਆ। ਇਹ ਚੋਣ ਸਕੂਲ ਦੇ ਬੋਰਡ ਕਲਾਸਾਂ ਦੇ ਨਤੀਜੇ ਤੇ ਹੋਰ ਪ੍ਰਾਪਤੀਆਂ ਨੂੰ ਆਧਾਰ ਬਣਾ ਕੇ ਕੀਤੀ ਗਈ। ਇਸ ਸੰਸਥਾ ਨੇ ਸਾਲ 2024-25 ਦੀ ਅਕਾਦਮਿਕ ਨਤੀਜਿਆਂ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਕਰਕੇ ਭਾਰਤ ਭਰ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ। ਇਸ ਐਵਾਰਡ ਸਮਾਗਮ ਵਿੱਚ ਮੁੱਖ ਮਹਿਮਾਨ ਹਰਿਆਣਾ ਦੇ ਮਾਨਯੋਗ ਗਰਵਨਰ ਪ੍ਰੋਫੈਸਰ ਅਸ਼ੀਮ ਕੁਮਾਰ ਘੋਸ਼ ਨੇ ਸ਼ਿਰਕਤ ਕੀਤੀ। ਮੰਚ ’ਤੇ ਫੈਪ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਬਿਰਾਜਮਾਨ ਸਨ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਸਰਵੋਤਮ ਸਕੂਲ ਹੋਣ ਦਾ ਐਵਾਰਡ ਸਕੂਲ ਦੇ ਪ੍ਰਬੰਧਕ ਮੈਡਮ ਨਵਪ੍ਰੀਤ ਸ਼ਰਮਾ ਵੱਲੋਂ ਪ੍ਰਾਪਤ ਕੀਤਾ ਗਿਆ। ਸੈਸ਼ਨ 2024-25 ਲਈ ਦਸਵੀਂ ਜਮਾਤ ਦੇ ਚਾਰ ਵਿਦਿਆਰਥੀਆਂ ਅਤੇ ਬਾਰ੍ਹਵੀਂ ਜਮਾਤ ਦੇ ਚਾਰ ਵਿਦਿਆਰਥੀਆਂ ਨੂੰ ਜਿਨ੍ਹਾਂ ਨੇ 97 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਸਨ, ਬੈਸਟ ਸਟੂਡੈਂਟ ਐਵਾਰਡ ਦਿੱਤੇ ਗਏ। ਸਕੂਲ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਦੋ ਵਿਦਿਆਰਥੀਆਂ ਨੇ ਨੈਸ਼ਨਲ ਪੱਧਰ ’ਤੇ ਹੋਈਆਂ ਖੇਡਾਂ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਸੀ। ਇਨ੍ਹਾਂ ਵਿਦਿਆਰਥੀਆਂ ਨੂੰ ਵੀ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਦੱਸਿਆ ਕਿ ਇਸ ਤਰ੍ਹਾਂ ਦਾ ਨੈਸ਼ਨਲ ਐਵਾਰਡ ਪ੍ਰਾਪਤ ਕਰਨਾ ਫਰੀਦਕੋਟ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ।

