ਡਰੀਮਲੈਂਡ ਪਬਲਿਕ ਸਕੂਲ ਦਾ ਵਿਦਿਆਰਥੀ ਓਂਕਾਰ ਸਿੰਘ ਪੰਜਾਬ ਵਿੱਚੋਂ ਜੇਤੂ : ਸ਼ਰਮਾ
ਕੋਟਕਪੂਰਾ, 17 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸੰਗਰੂਰ ਵਿਖੇ ਹੋਈਆਂ ਸਕੂਲੀ ਰਾਜ ਪੱਧਰੀ ਖੇਡਾਂ ਵਿੱਚ ਕਿੱਕ ਬਾਕਸਿੰਗ ਦੇ ਮੁਕਾਬਲਿਆਂ ਵਿੱਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇਵਿਦਿਆਰਥੀ ਨੇ ਅੰਡਰ-14 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਚੇਅਰਮੈਨ ਸ਼੍ਰੀ ਪ੍ਰਕਾਸ਼ ਚੰਦ ਸ਼ਰਮਾ ਜੀ ਨੇ ਦੱਸਿਆ ਕਿ ਸਕੂਲੀ ਰਾਜ ਪੱਧਰੀ ਖੇਡਾਂ ਵਿੱਚ ਪੰਜਾਬ ਭਰ ਵਿੱਚੋਂ ਕਿੱਕ ਬਾਕਸਿੰਗ ਦੇ ਮੁਕਾਬਲੇ ਵਿੱਚ ਛੇਵੀਂ ਜਮਾਤ ਦੇਵਿਦਿਆਰਥੀ ਓਂਕਾਰ ਸਿੰਘ ਸਪੁੱਤਰ ਰੇਸ਼ਮ ਸਿੰਘਨੇ ਉਮਰ ਵਰਗ 14 ਵਿੱਚ ਭਾਗ ਲਿਆ ਅਤੇ ਪੰਜਾਬ ਵਿੱਚੋਂਤੀਜਾ ਸਥਾਨ ਹਾਸਿਲ ਕਰਕੇ ਬ੍ਰੋਨਜ਼ ਮੈਡਲ ਜਿੱਤਿਆ। ਇਸ ਮੌਕੇ ਉਨ੍ਹਾਂ ਸਕੂਲ ਦੇ ਪ੍ਰਿੰਸੀਪਲ, ਸਟਾਫ, ਕੋਚ ਸਾਹਿਬਾਨ ਅਤੇ ਵਿਦਿਆਰਥੀ ਨੂੰ ਵਧਾਈ ਦਿੱਤੀ। ਇਸੇ ਤਰ੍ਹਾਂ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਾਕੇਸ਼ ਸ਼ਰਮਾ ਜੀ ਨੇ ਇਸ ਸ਼ਾਨਦਾਰ ਜਿੱਤ ਲਈ ਵਿਦਿਆਰਥੀ ਅਤੇ ਕੋਚ ਸਾਹਿਬਾਨ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀ ਅਤੇ ਕੋਚ ਸਾਹਿਬਾਨ ਦੀ ਮਿਹਨਤ ਦਾ ਨਤੀਜਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀ ਅਤੇ ਕੋਚ ਸਾਹਿਬਾਨ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਮੈਡਮ ਨਵਪ੍ਰੀਤ ਸ਼ਰਮਾ, ਹਰਵਿੰਦਰ ਸਿੰਘ (ਕੋਚ) ਅਤੇ ਰਾਜਪ੍ਰੀਤ ਸਿੰਘ (ਕੋਚ) ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
