ਕੋਟਕਪੂਰਾ, 19 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਹਿਬਜ਼ਾਦਿਆਂ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਮਹਾਨ ਅੱਠ ਰੋਜਾ ਸ਼ਹੀਦੀ ਜੋੜ ਮੇਲਾ ਗੁਰਦੁਆਰਾ ਪਾਤਸ਼ਾਹੀ ਦਸਵੀਂ ਵੱਡਾ ਗੁਰਦੁਆਰਾ ਜੈਤੋ ਰੋਡ ਕੋਟਕਪੂਰਾ ਵਿਖੇ ਮਨਾਇਆ ਜਾ ਰਿਹਾ ਹੈ। ਇਨਾਂ ਸਮਾਗਮਾਂ ਦੀ ਜਾਣਕਾਰੀ ਦਿੰਦਿਆਂ ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਸੁਸਾਇਟੀ ਦੇ ਸੇਵਾਦਾਰ ਬਲਜੀਤ ਸਿੰਘ ਖੀਵਾ ਅਤੇ ਗੁਰਪ੍ਰੀਤ ਸਿੰਘ ਰਾਜਾ ਜੀ ਨੇ ਦੱਸਿਆ ਕਿ 20 ਦਸੰਬਰ ਤੋਂ 26 ਦਸੰਬਰ ਤੱਕ ਰੋਜ਼ਾਨਾ ਸ਼ਾਮ 6:15 ਤੋਂ 9.15 ਤੱਕ ਸ਼ਹੀਦੀ ਸਮਾਗਮ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰੀ ਜੀ, ਭਾਈ ਮੋਤੀ ਰਾਮ ਮਹਿਰਾ ਜੀ ਅਤੇ ਸਾਰੇ ਸ਼ਹੀਦਾਂ ਦੀ ਯਾਦ ਵਿੱਚ ਉਹਨਾਂ ਦੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ ਜਾਵੇਗਾ, 25 ਸਤੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਹੋਣਗੇ ਜਿਨਾਂ ਦੇ ਭੋਗ 27 ਦਸੰਬਰ ਤਿੰਨ ਸ਼ੁਕਰਵਾਰ ਸਵੇਰੇ 9 ਵਜੇ ਪਾਏ ਜਾਣਗੇ। ਉਹਨਾਂ ਦੱਸਿਆ ਕਿ ਬਾਬਾ ਕੁਲਵੰਤ ਸਿੰਘ ਚਾਣਕੀਆ ਮੁੱਖ ਸੇਵਾਦਾਰ ਜੀ ਦੀ ਰਹਿਨੁਮਾਈ ਹੇਠ ਸਾਰੀ ਸੰਗਤ ਵੱਲੋਂ ਰਲ ਮਿਲ ਕੇ ਕਥਾ ਕੀਰਤਨ ਦਾ ਪ੍ਰਵਾਹ ਚੱਲੇਗਾ, 20 ਦਸੰਬਰ ਤੋਂ 26 ਦਸੰਬਰ ਤੱਕ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿੱਚ ਹਰ ਰੋਜ਼ ਰਾਤ ਨੂੰ ਦੁੱਧ ਦਾ ਲੰਗਰ ਵੀ ਸੰਗਤ ਨੂੰ ਛਕਾਇਆ ਜਾਵੇਗਾ। ਸੰਗਤ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਜਰੂਰ ਇਹਨਾਂ ਸ਼ਹੀਦੀ ਸਮਾਗਮਾਂ ਵਿੱਚ ਪਹੁੰਚ ਕੇ ਆਪਣਾ ਜੀਵਨ ਸਫਲਾ ਕਰੀਏ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੀਏ।

