ਰਾਜਸਥਾਨ/ਹਨੂੰਮਾਨਗੜ੍ਹ 14 ਦਸੰਬਰ (ਅਸ਼ੋਕ ਸ਼ਰਮਾ/ਚੇਤਨ ਸ਼ਰਮਾ/ਵਰਲਡ ਪੰਜਾਬੀ ਟਾਈਮਜ਼)
ਪੰਜਾਬੀ ਭਾਸ਼ਾ ਇਕਾਈ ਮਾਨਸਰੋਵਰ ਸਾਹਿਤ ਅਕਾਦਮੀ ਰਾਜਸਥਾਨ ਵੱਲੋਂ ਮਿਤੀ 14 ਦਸੰਬਰ 2025 ਦਿਨ ਐਤਵਾਰ ਨੂੰ ਪੰਜਾਬੀ ਲਾਈਵ ਕਵੀ ਦਰਬਾਰ ਕਰਵਾਇਆ ਗਿਆ। ਜਿਸ ਵਿੱਚ ਰਣਜੀਤ ਕੌਰ ਸਵੀ, ਕਰਮ (ਅਬੋਹਰ), ਸੁਖਪਾਲ ਕੌਰ (ਧਾਲੀਵਾਲ), ਡਾ. ਪਰਦੀਪ ਨਾਂਗਲੂ ਕਵੀ ਨੇ ਸਮੂਲੀਅਤ ਕੀਤੀ। ਪਰ ਮਲਕੀਤ ਸਿੰਘ ‘ਸੈਣੀ” ਕਿਸੇ ਤਕਨੀਕੀ ਖਰਾਬੀ ਕਾਰਨ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋ ਸਕੇ। ਪ੍ਰੋਗਰਾਮ ਦਾ ਆਗਾਜ਼ ਸੰਚਾਲਕ ਮਹਿੰਦਰ ਸੂਦ ਵਿਰਕ ਨੇ ਸ਼ਾਨਦਾਰ ਅੰਦਾਜ਼ ਵਿੱਚ ਕੀਤਾ। ਫਿਰ ਰਣਜੀਤ ਕੌਰ ਸਵੀ ਅਤੇ ਕਰਮ (ਅਬੋਹਰ) ਕਵਿਤਾਵਾਂ ਸੁਣਾ ਕੇ ਸਰੋਤਿਆਂ ਤੋਂ ਵਾਹ-ਵਾਹ ਖੱਟੀ। ਸੁਖਪਾਲ ਕੌਰ (ਧਾਲੀਵਾਲ) ਅਤੇ ਡਾ. ਪਰਦੀਪ ਨਾਂਗਲੂ ਨੇ ਸੇਧ ਵਰਧਕ ਕਵਿਤਾਵਾਂ ਪੇਸ਼ ਕੀਤੀਆਂ। ਪ੍ਰੋਗਰਾਮ ਪ੍ਰਬੰਧਕ ਇਕਬਾਲ ਸਿੰਘ ਸਹੋਤਾ ਅਤੇ ਸੰਸਥਾਪਕ ਮਾਨ ਸਿੰਘ ਸੁਥਾਰ ਤੇ ਚੇਅਰਮੈਨ ਮੈਡਮ ਸੀਯਾ ਭਾਰਤੀ ਜੀ ਨੇ ਕਵੀ ਦਰਬਾਰ ਵਿੱਚ ਸ਼ਾਮਿਲ ਸਾਰੇ ਕਵੀ ਸਾਹਿਬਾਨ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕਰਨ ਦਾ ਐਲਾਨ ਕੀਤਾ। ਅਖੀਰ ਸੰਚਾਲਕ ਸੂਦ ਵਿਰਕ ਨੇ ਆਪਣੀ ਮੌਲਿਕ ਕਵਿਤਾ “ਹਰ ਵਕਤ ਤਿਆਰ ਬਰ ਰਹੋ” ਦੇ ਨਾਲ ਪ੍ਰੋਗਰਾਮ ਦੀ ਸਮਾਪਤੀ ਕੀਤੀ।
