ਕੋਟਕਪੂਰਾ, 24 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਥਾੜਾ ਵਿਖੇ ਸਥਿਤ ਗੁਰਦੁਆਰਾ ਮੰਜੀ ਸਾਹਿਬ ਵਿੱਚ ਹੋਏ ਸ਼ਰਧਾਂਜਲੀ ਸਮਾਗਮ ਵਿੱਚ ਸ਼ਿਰਕਤ ਕੀਤੀ। ਇਹ ਸ਼ਰਧਾਂਜਲੀ ਸਮਾਗਮ ਪਿੰਡ ਥਾੜਾ ਨਿਵਾਸੀ ਅਤੇ ਗੁਰਦੁਆਰਾ ਮੰਜੀ ਸਾਹਿਬ ਦੇ ਮੁੱਖ ਸੰਚਾਲਕ ਬਾਬਾ ਕੁਲਦੀਪ ਸਿੰਘ ਦੇ ਸਤਿਕਾਰਤ ਦਾਦਾ ਜੀ ਸ. ਅਵਤਾਰ ਸਿੰਘ ਬਰਾੜ ਦੇ ਅਕਾਲ ਚਲਾਣੇ ਦੇ ਸਬੰਧ ਵਿੱਚ ਆਯੋਜਿਤ ਕੀਤਾ ਗਿਆ ਸੀ, ਜੋ ਲਗਭਗ 95 ਸਾਲ ਦੀ ਉਮਰ ਭੋਗ ਕੇ ਪਿਛਲੇ ਦਿਨੀਂ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ।
ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਪਿੰਡ ਵਾਸੀਆਂ ਸਮੇਤ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੀਆਂ ਸੰਗਤਾਂ ਨੇ ਅਵਤਾਰ ਸਿੰਘ ਬਰਾੜ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਦੀ ਯਾਦ ਨੂੰ ਨਮਨ ਕੀਤਾ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਛੱਤਰ ਸਿੰਘ ਬਰਾੜ, ਹਰਬੰਸ ਸਿੰਘ ਬਰਾੜ, ਬਲਵਿੰਦਰ ਸਿੰਘ ਬਰਾੜ, ਸੰਤ ਕੁਲਦੀਪ ਸਿੰਘ, ਪ੍ਰਦੀਪ ਸਿੰਘ ਬਰਾੜ, ਜਸਪ੍ਰੀਤ ਸਿੰਘ ਬੱਬੂ ਬਰਾੜ, ਮਲਕੀਤ ਸਿੰਘ ਬਰਾੜ, ਅੰਮ੍ਰਿਤਪਾਲ ਸਿੰਘ ਬਰਾੜ (ਕੈਨੇਡਾ) ਸਮੇਤ ਸਮੂਹ ਬਰਾੜ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ 90–95 ਸਾਲ ਦੀ ਉਮਰ ਭੋਗਣ ਵਾਲੇ ਬਜ਼ੁਰਗ ਵਡਭਾਗੀ ਹੁੰਦੇ ਹਨ ਅਤੇ ਅਜਿਹੇ ਬੋਹੜ ਵਰਗੇ ਵਡੇਰੇ ਪਰਿਵਾਰ ਅਤੇ ਸਮਾਜ ਲਈ ਸਦਾ ਪ੍ਰੇਰਣਾ ਦਾ ਸਰੋਤ ਬਣੇ ਰਹਿੰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਬਰਾੜ ਪਰਿਵਾਰ ਨੇ ਇਸ ਬਜ਼ੁਰਗ ਦੀ ਛਤਰ-ਛਾਇਆ ਹੇਠ ਸਮਾਜ ਵਿੱਚ ਇੱਕ ਨਾਮਵਰ ਅਤੇ ਸਤਿਕਾਰਯੋਗ ਸਥਾਨ ਹਾਸਲ ਕੀਤਾ ਹੈ। ਇਸ ਸ਼ਰਧਾਂਜਲੀ ਸਮਾਗਮ ਵਿੱਚ ਮਨਪ੍ਰੀਤ ਸਿੰਘ ਧਾਲੀਵਾਲ, ਮਨਿੰਦਰ ਸਿੰਘ ਬਠਿੰਡਾ, ਸੀਨੀਅਰ ਕਾਂਗਰਸੀ ਆਗੂ ਅਜੇਪਾਲ ਸਿੰਘ ਸੰਧੂ, ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਮੁਕਤਸਰ ਸਾਹਿਬ, ਕੁਲਤਾਰ ਸਿੰਘ ਬਰਾੜ, ਗੁਰਸੇਵਕ ਸਿੰਘ ਨੀਲਾ (ਬਲਾਕ ਸੰਮਤੀ ਮੈਂਬਰ), ਜਸਵੀਰ ਸਿੰਘ ਬਹਿਬਲ, ਕਿਸਾਨ ਆਗੂ ਗੁਰਮੇਲ ਸਿੰਘ ਧਾਲੀਵਾਲ, ਗੁਰਸੇਵਕ ਸਿੰਘ, ਸੁੱਖਾ ਖਾਰਾ, ਮਨਜੀਤ ਸ਼ਰਮਾ, ਕਾਕਾ ਸਿੰਘ ਖਾਲਸਾ, ਬਾਬਾ ਲਖਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਵੀ ਹਾਜ਼ਰੀ ਭਰ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।

