ਕੋਟਕਪੂਰਾ, 24 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਕੋਟਕਪੂਰਾ ਵੱਲੋਂ ਮਿਤੀ 26 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਵਜੇ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਦਿਹਾੜਾ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਸਾਹਮਣੇ ਸਰਕਾਰੀ ਮਿਡਲ ਸਕੂਲ ਪੁਰਾਣਾ ਕਿਲ੍ਹਾ ਵਿਖੇ ਮਨਾਇਆ ਜਾ ਰਿਹਾ ਹੈ। ਸੁਸਾਇਟੀ ਦੇ ਪ੍ਰਧਾਨ ਅਸ਼ੋਕ ਕੌਸ਼ਲ, ਮੀਤ ਪ੍ਰਧਾਨ ਪ੍ਰੇਮ ਚਾਵਲਾ, ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮ ਨਾਥ ਅਰੋੜਾ, ਮੁੱਖ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ, ਪ੍ਰੋ. ਹਰਬੰਸ ਸਿੰਘ ਪਦਮ, ਮੁਖ਼ਤਿਆਰ ਸਿੰਘ ਮੱਤਾ, ਗੁਰਚਰਨ ਸਿੰਘ ਮਾਨ, ਇਕਬਾਲ ਸਿੰਘ ਮੰਘੇੜਾ ਅਤੇ ਤਰਸੇਮ ਨਰੂਲਾ ਆਦਿ ਨੇ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਜਸਵੰਤ ਸਿੰਘ ਸੇਵਾ ਮੁਕਤ ਚੀਫ ਮੈਨੇਜਰ ਸਟੇਟ ਬੈਂਕ ਆਫ ਇੰਡੀਆ, ਚੰਡੀਗੜ੍ਹ ਅਤੇ ਵਿਸ਼ੇਸ਼ ਮਹਿਮਾਨ ਡਾਕਟਰ ਮਨਜੀਤ ਸਿੰਘ ਢਿੱਲੋ ਚੇਅਰਮੈਨ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ਼ ਕੋਟਕਪੂਰਾ ਹੋਣਗੇ। ਸਮਾਗਮ ਦੌਰਾਨ ਪਿਛਲੀਆਂ ਰਵਾਇਤਾਂ ਅਨੁਸਾਰ ਜ਼ਿਲ੍ਹਾ ਫਰੀਦਕੋਟ ਦੇ ਸਕੂਲ ਮੁਖੀ ਅਤੇ ਵੱਖ ਵੱਖ ਵਰਗਾਂ ਦੇ ਅਧਿਆਪਕ ਸਨਮਾਨਿਤ ਕੀਤੇ ਜਾ ਰਹੇ ਹਨ। ਉਹਨਾਂ ਅੱਗੇ ਦੱਸਿਆ ਕਿ ਸਨਮਾਨਿਤ ਕੀਤੇ ਜਾ ਰਹੇ 8 ਅਧਿਆਪਕਾ ਵਿੱਚ ਮੈਡਮ ਕੁਲਵਿੰਦਰ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ, ਹਰਸਿਮਰਨਜੀਤ ਕੌਰ ਮੁੱਖ ਅਧਿਆਪਕਾ ਸਰਕਾਰੀ ਹਾਈ ਸਕੂਲ ਬੀੜ ਸਿੱਖਾਂਵਾਲਾ, ਰੁਪਿੰਦਰਜੀਤ ਸਿੰਘ ਲੈਕਚਰਾਰ ਅੰਗਰੇਜ਼ੀ, ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਸ ਕੋਟਕਪੁਰਾ, ਅਮੋਲਕ ਸਿੰਘ ਸਿੱਧੂ ਪੰਜਾਬੀ ਮਾਸਟਰ ਸਰਕਾਰੀ ਮਿਡਲ ਸਕੂਲ ਰਣ ਸਿੰਘ ਵਾਲਾ, ਅਮਨਦੀਪ ਕੌਰ ਮੈਥ ਮਿਸਟਰੈਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਕੀ ਕਲਾਂ, ਪਰਮਿੰਦਰ ਕੌਰ ਸਾਇੰਸ ਮਿਸਟਰੈਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ, ਸਤਵਿੰਦਰ ਸਿੰਘ ਈ ਟੀ ਟੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਦੁਆਰੇਆਣਾ ਅਤੇ ਰਾਕੇਸ਼ ਕੁਮਾਰ ਈ ਟੀ ਟੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਰੋੜੀਕਪੂਰਾ ਬਲਾਕ ਜੈਤੋ ਸ਼ਾਮਿਲ ਹਨ। ਇਸ ਤੋਂ ਇਲਾਵਾ ਸੁਸਾਇਟੀ ਦਾ ਸਾਲ 2026 ਦਾ ਕੈਲੰਡਰ ਵੀ ਜਾਰੀ ਕੀਤਾ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਜੀ ਦੀ ਆਜ਼ਾਦੀ ਸੰਗਰਾਮ ਵਿੱਚ ਪਾਏ ਗਏ ਯੋਗਦਾਨ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ।
