ਕੋਟਕਪੂਰਾ, 27 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਬਲਾਕ ਕੋਟਕਪੂਰਾ ਦੀ ਮੀਟਿੰਗ ਬੀਕੇਯੂ ਡਕੌਂਦਾ ਧਨੇਰ ਦੀ ਪ੍ਰਧਾਨਗੀ ਹੇਠ ਸਥਾਨਕ ਮਿਊਸਪਲ ਪਾਰਕ ਵਿਖੇ ਕੀਤੀ ਗਈ, ਜਿਸ ਵਿੱਚ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ 2025, ਬੀਜ ਸੋਧ ਬਿੱਲ 2025, ਮਨਰੇਗਾ ਦਾ ਨਾਮ ਬਦਲ ਕੇ ਮਨਰੇਗਾ ਕਾਨੂੰਨ ਖਤਮ ਕਰਨਾ, ਚਾਰ ਲੇਬਰ ਕੋਡ ਲਿਆਉਣਾ ਆਦਿ ਲੋਕ ਮਾਰੂ ਨੀਤੀਆਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਮਿਤੀ ਇੱਕ ਜਨਵਰੀ 2026 ਤੋਂ 4 ਜਨਵਰੀ 2026 ਤੱਕ ਬਲਾਕ ਕੋਟਕਪੂਰਾ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਮੁਹੱਲਿਆਂ ਵਿੱਚ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਰੋਸ ਮੁਜਾਹਰੇ ਕਰਕੇ ਲੋਕਾਂ ਨੂੰ ਜਾਗਰੂਕ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ 31 ਦਸੰਬਰ 2025 ਨੂੰ ਮਿਊਸਪਲ ਪਾਰਕ ਕੋਟਕਪੂਰਾ ਵਿਖੇ ਮੀਟਿੰਗ ਕਰਕੇ ਰੂਟ ਪ੍ਰੋਗਰਾਮ ਤੈਅ ਕੀਤੇ ਜਾਣਗੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬੀਕੇਯੂ ਉਗਰਾਹਾਂ ਨਿਰਮਲ ਸਿੰਘ, ਬੀਕੇਯੂ ਡਕਾਉਂਦਾ ਧਨੇਰ ਜਸਪ੍ਰੀਤ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਯਾਦਵਿੰਦਰ ਸਿੰਘ, ਬੀਕੇਯੂ ਡਕਾਉਂਦਾ ਬੁਰਜ ਗਿੱਲ ਜਸਵੀਰ ਸਿੰਘ, ਬੀਕੇਯੂ ਕਾਦੀਆਂ ਕੁਲਵਿੰਦਰ ਸਿੰਘ, ਬੀਕੇਯੂ ਲੱਖੋਵਾਲ ਜਸਵਿੰਦਰ ਸਿੰਘ, ਬੀਕੇਯੂ ਪੰਜਾਬ ਕੁਲਵਿੰਦਰ ਸਿੰਘ, ਜਮਹੂਰੀ ਕਿਸਾਨ ਸਭਾ ਵੀਰਇੰਦਰ ਜੀਤ ਸਿੰਘ ਪੁਰੀ, ਕੌਮੀ ਕਿਸਾਨ ਯੂਨੀਅਨ ਨਿਰਮਲ ਸਿੰਘ ਆਦਿ ਤੋਂ ਇਲਾਵਾ ਭਰਾਤਰੀ ਜਥੇਬੰਦੀਆਂ ਦੇ ਸਾਥੀ ਸ਼ਾਮਿਲ ਹੋਏ।
