ਸ਼ਹੀਦ ਊਧਮ ਸਿੰਘ ਜੀ ਦੇ ਆਜ਼ਾਦੀ ਸੰਗਰਾਮ ’ਚ ਸੰਘਰਸ਼ਮਈ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ : ਜਸਵੰਤ ਸਿੰਘ ਚੀਫ਼ ਮੈਨੇਜਰ
ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਵੱਲੋਂ ਜ਼ਿਲ੍ਹੇ ਦੇ 8 ਅਧਿਆਪਕ ਸਨਮਾਨਤ
ਕੋਟਕਪੂਰਾ, 27 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਪੁਰਾਣਾ ਸ਼ਹਿਰ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ 126ਵੇਂ ਜਨਮਦਿਨ ਮੌਕੇ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਕੋਟਕਪੂਰਾ ਵੱਲੋਂ ਵਿਚਾਰ ਗੋਸ਼ਟੀ ਕਰਵਾਈ ਗਈ। ਸਮਾਗਮ ਦੇ ਮੁੱਖ ਮਹਿਮਾਨ ਜਸਵੰਤ ਸਿੰਘ ਸੇਵਾਮੁਕਤ ਚੀਫ਼ ਮੈਨੇਜਰ ਸਟੇਟ ਬੈਂਕ ਆਫ, ਚੰਡੀਗੜ੍ਹ ਨੇ ਆਪਣੇ ਸੰਬੋਧਨ ਵਿੱਚ ਸ਼ਹੀਦ ਊਧਮ ਸਿੰਘ ਜੀ ਵੱਲੋਂ ਭਾਰਤ ਦੇਸ਼ ਦੀ ਆਜ਼ਾਦੀ ਲਈ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਤੋਂ ਅੱਜ ਦੀ ਨੌਜਵਾਨ ਪੀੜੀ ਨੂੰ ਪ੍ਰੇਰਨਾ ਲੈਣ ਦੀ ਲੋੜ ’ਤੇ ਜੋਰ ਦਿੱਤਾ। ਉਹਨਾਂ ਕਿਹਾ ਕਿ ਇਹਨਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸਮਾਗਮ ਦੌਰਾਨ ਸੁਸਾਇਟੀ ਦੇ ਪ੍ਰਧਾਨ ਅਸ਼ੋਕ ਕੌਸ਼ਲ ਨੇ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ’ਤੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਊਧਮ ਸਿੰਘ ਨੇ ਆਪਣੀ ਬਾਂਹ ’ਤੇ ਮੁਹੰਮਦ ਸਿੰਘ ਆਜ਼ਾਦ ਉਕਰਾਕੇ ਆਪਣੀ ਧਰਮ ਨਿਰਪੱਖਤਾ ਵਾਲੀ ਸੋਚ ਦਾ ਬਹੁਤ ਵੱਡਾ ਸਬੂਤ ਦਿੱਤਾ ਸੀ। ਉਹਨਾਂ ਆਪਣੇ ਸੰਬੋਧਨ ਵਿੱਚ ਇਹ ਵੀ ਅਫਸੋਸ ਪ੍ਰਗਟ ਕੀਤਾ ਕਿ ਸਾਡੇ ਦੇਸ਼ ਦੇ ਮੌਜੂਦਾ ਹਾਕਮ ਸਾਡਾ ਸਦੀਆਂ ਤੋਂ ਚੱਲਿਆ ਆ ਰਿਹਾ ਸਾਡਾ ਸਾਂਝਾ ਭਾਈਚਾਰਾ ਤੋੜਨ ਦੀਆਂ ਕੋਝੀਆਂ ਕੋਸ਼ਿਸ਼ਾਂ ਕਰ ਰਹੇ ਹਨ। ਸਮਾਗਮ ਦੇ ਵਿਸ਼ੇਸ਼ ਮਹਿਮਾਨ ਡਾ. ਮਨਜੀਤ ਸਿੰਘ ਢਿੱਲੋ ਚੇਅਰਮੈਨ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ਼ ਕੋਟਕਪੂਰਾ ਨੇ ਸੁਸਾਇਟੀ ਵੱਲੋਂ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਪਣੇ ਵੱਲੋਂ 10 ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਦੌਰਾਨ ਸਨਮਾਨਿਤ ਕਰਨ ਦਾ ਐਲਾਨ ਕੀਤਾ। ਸਮਾਗਮ ਦੌਰਾਨ ਜ਼ਿਲ੍ਹਾ ਫਰੀਦਕੋਟ ਦੇ 2 ਸਕੂਲ ਮੁਖੀਆਂ ਸਮੇਤ ਵੱਖ-ਵੱਖ ਵਰਗਾਂ ਦੇ 8 ਅਧਿਆਪਕ ਸਨਮਾਨਿਤ ਕੀਤੇ ਗਏ। ਜਿੰਨ੍ਹਾਂ ਵਿੱਚ ਮੈਡਮ ਕੁਲਵਿੰਦਰ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ, ਹਰਸਿਮਰਨਜੀਤ ਕੌਰ ਮੁੱਖ ਅਧਿਆਪਕਾ ਸਰਕਾਰੀ ਹਾਈ ਸਕੂਲ ਬੀੜ ਸਿੱਖਾਂਵਾਲਾ, ਰੁਪਿੰਦਰਜੀਤ ਸਿੰਘ ਲੈਕਚਰਾਰ ਅੰਗਰੇਜ਼ੀ, ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਸ ਕੋਟਕਪੂਰਾ, ਅਮੋਲਕ ਸਿੰਘ ਸਿੱਧੂ ਸਮਾਜਿਕ ਸਿੱਖਿਆ ਮਾਸਟਰ ਸਰਕਾਰੀ ਮਿਡਲ ਸਕੂਲ ਰਣ ਸਿੰਘ ਵਾਲਾ, ਅਮਨਦੀਪ ਕੌਰ ਮੈਥ ਮਿਸਟਰੈਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਕੀ ਕਲਾਂ, ਪਰਮਿੰਦਰ ਕੌਰ ਸਾਇੰਸ ਮਿਸਟਰੈਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀਕਲਾਂ, ਸਤਵਿੰਦਰ ਸਿੰਘ ਈ.ਟੀ.ਟੀ. ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਦੁਆਰੇਆਣਾ ਅਤੇ ਰਾਕੇਸ਼ ਕੁਮਾਰ ਈ.ਟੀ.ਟੀ. ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਰੋੜੀਕਪੂਰਾ ਬਲਾਕ ਜੈਤੋ ਨੂੰ ਸੁਸਾਇਟੀ ਵੱਲੋਂ ਸ਼ਾਨਦਾਰ ਯਾਦਗਾਰੀ ਚਿੰਨ੍ਹ, ਲੋਈ/ਸਾਲ ਅਤੇ ਬਹੁਤ ਵਧੀਆ ਡਾਇਰੀ ਦੇ ਕੇ ਸਨਮਾਨਿਤ ਕੀਤਾ ਗਿਆ। ਸੁਸਾਇਟੀ ਦੇ ਮੀਤ ਪ੍ਰਧਾਨ ਪ੍ਰੇਮ ਚਾਵਲਾ ਨੇ ਸਨਮਾਨਿਤ ਕੀਤੇ ਜਾ ਰਹੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀਆਂ ਵੱਖ-ਵੱਖ ਖੇਤਰਾਂ ਵਿੱਚ ਕੀਤੀਆਂ ਗਈਆਂ ਪ੍ਰਾਪਤੀਆਂ ਤੋਂ ਸਮੂਹ ਹਾਜ਼ਰੀਨ ਨੂੰ ਜਾਣੂ ਕਰਵਾਇਆ। ਸਮਾਗਮ ਦੌਰਾਨ ਸੁਸਾਇਟੀ ਦੇ ਮੁੱਖ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ, ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮਨਾਥ ਅਰੋੜਾ ਅਤੇ ਪ੍ਰੋਫੈਸਰ ਹਰਬੰਸ ਸਿੰਘ ਪਦਮ ਵਲੋਂ ਆਪੋ-ਆਪਣੇ ਵਿਚਾਰ ਪੇਸ਼ ਕੀਤੇ ਗਏ। ਸੁਸਾਇਟੀ ਦੇ ਅਹੁਦੇਦਾਰ ਮੁਖਤਿਆਰ ਸਿੰਘ ਮੱਤਾ ਨੇ ਚਮਕੌਰ ਦੀ ਗੜੀ ਵਿੱਚ ਸ਼ਹੀਦ ਹੋਏ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਜੁਝਾਰ ਸਿੰਘ ਅਤੇ ਸਰਹੰਦ ਦੀਆਂ ਨੀਂਹਾਂ ਵਿੱਚ ਸ਼ਹੀਦ ਕੀਤੇ ਗਏ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀਆਂ ਕੁਰਬਾਨੀਆਂ ਭਰੇ ਸਿੱਖ ਇਤਿਹਾਸ ਬਾਰੇ ਵਿਸਥਾਰ ਸਹਿਤ ਜਾਣੂ ਕਰਵਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮਹਿਮਾਨ ਜਸਵੰਤ ਸਿੰਘ ਦੀ ਜੀਵਨ ਸਾਥਣ ਮੈਡਮ ਮਨਜੀਤ ਕੌਰ, ਸੇਵਾਮੁਕਤ ਪ੍ਰਿੰਸੀਪਲ ਸੰਦੀਪ ਕੌਰ ਔਲਖ, ਰਾਜਪਾਲ ਕੌਰ, ਕਰਮਜੀਤ ਸਿੰਘ ਸਰਾਂ ਲੈਕਚਰਾਰ, ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ, ਗੁਰਚਰਨ ਸਿੰਘ ਮਾਨ, ਹਰਦੀਪ ਸਿੰਘ ਫਿੱਡੂ ਭਲਵਾਨ, ਹਰਨੇਕ ਸਿੰਘ ਸਾਹੋਕੇ, ਨਾਹਰ ਸਿੰਘ ਗਿੱਲ, ਸੁਖਮੰਦਰ ਸਿੰਘ ਰਾਮਸਰ, ਮੇਜਰ ਸਿੰਘ ਡੀ.ਪੀ.ਈ., ਗੁਰਮੀਤ ਸਿੰਘ ਮੀਤਾ ਪੱਤਰਕਾਰ, ਰਜਿੰਦਰ ਸਿੰਘ ਡੋਡ, ਮਦਨ ਲਾਲ ਸ਼ਰਮਾ ਸੰਧਵਾਂ, ਬਲਵਿੰਦਰ ਸਿੰਘ ਸਿੱਧੂ ਅਤੇ ਮਲਕੀਤ ਸਿੰਘ ਢਿੱਲਵਾਂ ਕਲਾਂ ਆਦਿ ਵੀ ਹਾਜ਼ਰ ਸਨ।
