ਕੋਟਕਪੂਰਾ, 29 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ‘ਆਪ’ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵਾਅਦੇ ਅਨੁਸਾਰ ਸਾਰੀਆਂ ਸੁੱਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਕਰਕੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਨਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਛੋਟੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਨੇ ਐਸ.ਸੀ. ਵਿੰਗ ਦੇ ਨਵ-ਨਿਯੁਕਤ ਬਲਾਕ ਪ੍ਰਧਾਨਾ ਨੂੰ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਸਿਰੋਪਾਉ ਪਾ ਕੇ ਸਨਮਾਨਿਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੀ ਰਹਿਨੁਮਾਈ ਹੇਠ ਲੋੜਵੰਦ ਲੋਕਾਂ ਦੇ ਘਰਾਂ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚ ਰਿਹਾ ਹੈ। ਉਹਨਾਂ ਦੱਸਿਆ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਗੈਰ ਕਿਸੇ ਭੇਦਭਾਵ ਦੇ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਸ਼ੋਸ਼ਲ ਮੀਡੀਆ ਦੇ ਜ਼ਿਲਾ ਜਨਰਲ ਸਕੱਤਰ ਮਨਜੀਤ ਸ਼ਰਮਾ ਨੇ ਦੱਸਿਆ ਕਿ ਕੋਟਕਪੂਰਾ ਹਲਕੇ ਤੋਂ ਭਾਜਪਾ ਦੀ ਸਰਗਰਮ ਮਹਿਲਾ ਵਰਕਰ ਚਰਨਜੀਤ ਕੌਰ ਨੇ ਆਮ ਆਦਮੀ ਪਾਰਟੀ ਦੀ ਆਗੂ ਪੂਨਮ ਬਾਲਾ ਦੀ ਪ੍ਰੇਰਨਾ ਸਦਕਾ ਐਡਵੋਕੇਟ ਬੀਰਇੰਦਰ ਸਿੰਘ ਰਾਹੀਂ ਜੁਆਇਨ ਕਰਕੇ ‘ਆਪ’ ਦੇ ਪਰਿਵਾਰ ਵਿੱਚ ਵਾਧਾ ਕੀਤਾ। ਇਸ ਸਮੇਂ ਇਹਨਾਂ ਨੂੰ ਵਿਸ਼ਵਾਸ ਵੀ ਦਿਵਾਇਆ ਕਿ ਪਾਰਟੀ ਵਿੱਚ ਬਣਦਾ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾ ਤੋਂ ਇਲਾਵਾ ਸੁਪਰਡੈਂਟ ਜਗਜੀਤ ਸਿੰਘ ਜ਼ਿਲਾ ਪ੍ਰਧਾਨ ਐਸ.ਸੀ. ਵਿੰਗ ਸਮੇਤ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।
