ਕੋਟਕਪੂਰਾ,1 ਜਨਵਰੀ ( ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸੰਤ ਬਾਬਾ ਮਾਨ ਦਾਸ ਜੀ ਅਤੇ ਸੰਤ ਬਾਬਾ ਈਸ਼ਰ ਗਿਰ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ 58ਵਾਂ ਸਾਲਾਨਾ ਜੋੜ ਮੇਲਾ ਪਿੰਡ ਢੁੱਡੀ ਵਿਖੇ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਜੋੜ ਮੇਲੇ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਸੰਤ ਮਹਾਂਪੁਰਖਾਂ ਦੀ ਬਾਣੀ, ਉਪਦੇਸ਼ਾਂ ਅਤੇ ਜੀਵਨ ਦਰਸ਼ਨ ਤੋਂ ਪ੍ਰੇਰਣਾ ਪ੍ਰਾਪਤ ਕੀਤੀ। ਇਸ ਮੌਕੇ ਮੇਲਾ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸ.ਡੀ.ਐਮ. ਕੋਟਕਪੂਰਾ ਸ੍ਰੀ ਸੂਰਜ, ਡੀ.ਆਰ.ਓ ਮੈਡਮ ਲਵਪ੍ਰੀਤ ਕੌਰ ਅਤੇ ਜੀ.ਏ. ਗੁਰਕਿਰਨਦੀਪ ਸਿੰਘ ਨੂੰ ਉਨ੍ਹਾਂ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਅਤੇ ਸਮਾਜ ਪ੍ਰਤੀ ਯੋਗਦਾਨ ਲਈ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਮੇਲਾ ਕਮੇਟੀ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਅਤੇ ਸਮਾਜਿਕ ਸਮਾਗਮ ਸਮਾਜ ਵਿੱਚ ਆਪਸੀ ਭਾਈਚਾਰਾ, ਸਾਂਝ ਅਤੇ ਸ਼ਾਂਤੀ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਗੁਰਪ੍ਰੀਤ ਮਾਨ, ਕੁਲਦੀਪ ਸੰਘਾ, ਗੁਰਪਾਲ ਮਾਨ, ਲਖਵੀਰ ਗਿੱਲ ਸਮੇਤ ਇਲਾਕੇ ਦੇ ਹੋਰ ਪਤਵੰਤੇ ਸੱਜਣ, ਸਮਾਜਿਕ ਸਖ਼ਸ਼ੀਅਤਾਂ ਅਤੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
