ਕੋਟਕਪੂਰਾ, 4 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨਵੇਂ ਸਾਲ ਦੇ ਪਾਵਨ ਅਵਸਰ ‘ਤੇ ਟਿੱਲਾ ਬਾਬਾ ਫਰੀਦ ਜੀ ਵਿਖੇ ਸੰਗਤਾਂ ਦੀ ਚੜ੍ਹਦੀ ਕਲਾ ਅਤੇ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਸ ਪਾਵਨ ਮੌਕੇ ਦੇਸ਼-ਵਿਦੇਸ਼ ਤੋਂ ਸੰਗਤਾਂ ਹੁੰਮ-ਹੁੰਮਾ ਕੇ ਟਿੱਲਾ ਬਾਬਾ ਫਰੀਦ ਜੀ ਦੇ ਦਰਸ਼ਨਾਂ ਲਈ ਪਹੁੰਚੀਆਂ। ਬਾਬਾ ਫਰੀਦ ਸੰਸਥਾਵਾਂ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਸੇਖੋ ਜੀ ਨੇ ਸਮੂਹ ਸੰਗਤਾਂ ਨੂੰ ਨਵੇਂ ਸਾਲ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਅਤੇ ਸਭ ਦੀ ਚੜ੍ਹਦੀ ਕਲਾ ਤੇ ਭਲਾਈ ਲਈ ਅਰਦਾਸ ਕੀਤੀ। ਇਸ ਮੌਕੇ ਜਨਰਲ ਸਕੱਤਰ ਸ. ਸੁਰਿੰਦਰ ਸਿੰਘ ਰੋਮਾਣਾ ਜੀ ਨੇ ਬਾਖੂਬੀ ਢੰਗ ਨਾਲ ਸਟੇਜ ਸੰਚਾਲਨ ਕਰਦੇ ਹੋਏ ਸਾਰੀਆਂ ਸੰਗਤਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ। ਇਸ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੇ ਬਾਬਾ ਫਰੀਦ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਮੌਕੇ ਕਮੇਟੀ ਮੈਂਬਰ ਸ. ਚਰਨਜੀਤ ਸਿੰਘ ਸੇਖੋਂ, ਸ. ਦੀਪਇੰਦਰ ਸਿੰਘ ਸੇਖੋ, ਸ. ਗੁਰਜਾਪ ਸਿੰਘ ਸੋਖੇ, ਡਾ. ਗੁਰਇੰਦਰ ਮੋਹਨ ਸਿੰਘ, ਸ. ਕੁਲਜੀਤ ਸਿੰਘ ਮੰਗੀਆ ਅਤੇ ਸ. ਨਰਿੰਦਰਪਾਲ ਸਿੰਘ ਬਰਾੜ ਦੀ ਹਾਜ਼ਰੀ ਰਹੀ। ਸਮੂਹ ਪ੍ਰਬੰਧ ਬੜੇ ਸੁਚੱਜੇ ਢੰਗ ਨਾਲ ਸੰਪੰਨ ਕੀਤੇ ਗਏ। ਲੱਖਾਂ ਦੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਟਿੱਲਾ ਬਾਬਾ ਫਰੀਦ ਜੀ ਵਿਖੇ ਮੱਥਾ ਟੇਕ ਕੇ ਨਵੇਂ ਸਾਲ ਦੀ ਸ਼ੁਰੂਆਤ ਆਤਮਿਕ ਸ਼ਾਂਤੀ, ਸਿਮਰਨ ਅਤੇ ਸੇਵਾ-ਭਾਵਨਾ ਨਾਲ ਕੀਤੀ।

