ਕੋਟਕਪੂਰਾ, 12 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਯੋਗ ਰਹਿਨੁਮਾਈ ਹੇਠ ਆਨੰਦਪੁਰ ਸਾਹਿਬ, ਨੈਨਾ ਦੇਵੀ, ਮਾਤਾ ਚਿੰਤਪੁਰਨੀ ਅਤੇ ਜਵਾਲਾ ਜੀ ਲਈ ਐਡਵੋਕੇਟ ਬੀਰਇੰਦਰ ਸਿੰਘ ਅਤੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਵਲੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਉਨ੍ਹਾ ਦੱਸਿਆ ਕਿ ਸਪੀਕਰ ਸੰਧਵਾਂ ਵਲੋਂ ਹੁਣ ਤੱਕ 7 ਬੱਸਾਂ ਨੂੰ ਤੀਰਥ ਯਾਤਰਾ ਲਈ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਯਾਤਰੀਆਂ ਲਈ ਮੁਫਤ ਖਾਣਾ, ਰਹਿਣ-ਸਹਿਣ ਅਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸੰਗਤਾਂ ਨੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਉਪਰੋਕਤ ਤੋਂ ਇਲਾਵਾ ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ, ਸੰਜੀਵ ਕਾਲੜਾ ਸ਼ਹਿਰੀ ਬਲਾਕ ਪ੍ਰਧਾਨ, ਨਰੇਸ਼ ਸਿੰਗਲਾ, ਜਗਤਾਰ ਸਿੰਘ ਬਰਾੜ ਖਾਰਾ, ਦੀਪਕ ਮੌਂਗਾ ਸਮੇਤ ਹੋਰ ਵੀ ਸ਼ਹਿਰ ਵਾਸੀ ਹਾਜਰ ਸਨ।