ਪਿੰਡ ਹਰੀ ਨੌ ਦੇ ਸ਼ਹੀਦੀ ਗੇਟ ‘ਤੇ ਲੋਹੜੀ ਮਨਾਈ
ਕੋਟਕਪੂਰਾ, 15 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੇੜਲੇ ਪਿੰਡ ਹਰੀ ਨੌ ਵਿਖੇ ਸਾਬਕਾ ਸੈਨਿਕ ਵੈਲਫ਼ੇਅਰ ਯੁਨੀਅਨ ਇਕਾਈ ਹਰੀ ਨੌ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੋਹੜੀ ਦਾ ਤਿਉਹਾਰ ਪ੍ਰਧਾਨ ਕੁਲਵੰਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਸ਼ਹੀਦੀ ਗੇਟ ‘ਤੇ ਮਨਾਇਆ ਗਿਆ। ਸਾਬਕਾ ਪ੍ਰਧਾਨ ਦਲਜੀਤ ਸਿੰਘ ਨੇ ਲੋਹੜੀ ਦੇ ਇਤਿਹਾਸ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰਧਾਨ ਕੁਲਵੰਤ ਸਿੰਘ ਨੇ ਸ਼ਹੀਦ ਪਰਿਵਾਰ ਅਤੇ ਸਾਰੇ ਮੈਂਬਰਾਂ ਨੂੰ ਲੋਹੜੀ ਦੀਆਂ ਮੁਬਾਰਕਾਂ ਦਿੰਦਿਆਂ ਸ਼ਹੀਦੀ ਗੇਟ ‘ਤੇ ਪਹੁੰਚਣ ‘ਤੇ ਜੀ ਆਇਆਂ ਆਖਿਆ। ਸਰਬਜੀਤ ਸਿੰਘ ਭੱਟੀ ਜੋ ਗੇਟ ‘ਤੇ ਸਫ਼ਾਈ ਦਾ ਕੰਮ ਕਰਦਾ ਹੈ, ਉਸ ਨੂੰ ਮੂੰਗਫਲੀ, ਰਿਉੜੀਆਂ ਅਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਹੀਦ ਪਰਿਵਾਰ ਅਤੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ, ਲਖਵਿੰਦਰ ਸਿੰਘ, ਚਮਕੌਰ ਸਿੰਘ, ਸਿੰਕਦਰ ਸਿੰਘ, ਮਨਜੀਤ ਸਿੰਘ, ਗੇਜਰਾਮ ਭੌਰਾ ਸੇਵਾ ਮੁਕਤ ਮੁੱਖ ਅਧਿਆਪਕ, ਨਛੱਤਰ ਸਿੰਘ, ਰੂਪ ਸਿੰਘ ਪਟਵਾਰੀ, ਸੂਬੇਦਾਰ ਹਰਮੇਲ ਸਿੰਘ ਉਪ ਪ੍ਰਧਾਨ, ਅੰਗਰੇਜ਼ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਵੀ ਹਾਜਰ ਸਨ।