ਕੋਟਕਪੂਰਾ, 17 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜੇ ’ਤੇ ਸਥਾਨਕ ਡੀਸੀਐੱਮ ਇੰਟਰਨੈਸ਼ਨਲ ਸਕੂਲ ਵਿਖੇ ਪਿ੍ਰੰਸੀਪਲ ਸ਼੍ਰੀਮਤੀ ਮੀਨਾਕਸ਼ੀ ਸ਼ਰਮਾ ਦੀ ਯੋਗ ਰਹਿਨੁਮਾਈ ਅਧੀਨ, ਸਕੂਲ ਦੇ ਹਾਊਸ ਇੰਚਾਰਜ ਅਧਿਆਪਕਾਂ ਨੇ ਇਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ’ਚ ਸਭ ਤੋਂ ਪਹਿਲਾਂ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਦੇ ਪਾਠ ਦਾ ਸਿਮਰਨ ਕੀਤਾ ਗਿਆ, ਫਿਰ ਕੁਝ ਸਮਾਂ ਵਾਹਿਗੁਰੂ ਦਾ ਸਿਮਰਨ ਕਰਨ ਤੋਂ ਬਾਅਦ ਬੱਚਿਆਂ ਨੇ ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ ਸਬਦ ਗਾਇਨ ਕੀਤਾ, ਦੂਜੇ ਗਰੁੱਪ ਦੇ ਵਿਦਿਆਰਥੀਆਂ ਨੇ ਆਪਣੀ ਰਸ ਭਰੀ ਆਵਾਜ ਵਿਚ ਸੇਵਕ ਕੀ ਅਰਦਾਸਿ ਪਿਆਰੇ, ਅਤੇ ਦੇਹਿ ਸਵਿਾ ਬਰ ਮੋਹਿ ਇਹੈ,, ਸ਼ਬਦ ਪੇਸ਼ ਕਰਕੇ ਸਭ ਨੂੰ ਮੰਤਰ ਮੁਗਧ ਕਰ ਦਿੱਤਾ. ਉਸ ਤੋਂ ਬਾਅਦ ਕੁਝ ਬੱਚਿਆਂ ਨੇ ਧਾਰਮਿਕ ਗੀਤ ਅਤੇ ਕਵਿਤਾਵਾਂ, ਸਾਨੂੰ ਥਾਪਨਾ ਗੁਰੂ ਗੋਬਿੰਦ ਸਿੰਘ ਦੀ, ਕਵੀਸ਼ਰੀ, ਗਾਇਨ ਕੀਤੀਆਂ, 11ਵੀਂ ਜਮਾਤ ਦੀ ਵਿਦਿਆਰਥਣ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ’ਤੇ ਚਾਨਣਾ ਪਾਉਂਦਿਆਂ ਗੁਰੂ ਗੋਬਿੰਦ ਸਿੰਘ ਜੀ ਦਾ ਸਾਰਾ ਇਤਿਹਾਸ ਵਿਸਥਾਰ ਨਾਲ ਦੱਸਿਆ। ਅਖੀਰ ’ਚ ਪਿ੍ਰੰਸੀਪਲ ਮੀਨਾਕਸ਼ੀ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨਾਂ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ ਕੀਮਤਾਂ ਦੀ ਮਜਬੂਤੀ ਅਤੇ ਜੁਲਮ ਦੇ ਖਾਤਮੇ ਲਈ ਕੁਰਬਾਨ ਕੀਤਾ ਹੈ ਅਤੇ ਗੁਰੂ ਗੋਬਿੰਦ ਜੀ ਦੀ ਦਿ੍ਰੜਤਾ, ਸਬਰ ਤੇ ਸਿਦਕ ਭਰਪੂਰ ਅਦੁੱਤੀ ਜੀਵਨ ਗਾਥਾ ਸਮੁੱਚੀ ਮਨੁੱਖਤਾ ਅੰਦਰ ਹੱਕ-ਸੱਚ ਲਈ ਜੂਝਣ ਦਾ ਜਜਬਾ ਭਰਨ ਵਾਲੀ ਹੈ।
