ਫ਼ਰੀਦਕੋਟ, 27 ਜਨਵਰੀ (ਵਰਲਡ ਪੰਜਾਬੀ ਟਾਈਮਜ਼)
ਫ਼ਰੀਦਕੋਟ ਦੇ ਮਾਉਂਟ ਲਿਟਰਾ ਜ਼ੀ ਸਕੂਲ ਵਿੱਚ ਭਾਰਤ ਦਾ ਰਾਸ਼ਟਰੀ ਤਿਓਹਾਰ ਗਣਤੰਤਰ ਦਿਵਸਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਤਿਰੰਗੇ ਦੇ ਰੰਗਾਂ ਵਾਲੇ ਗੁਬਾਰਿਆਂ ਅਤੇ ਲੜੀਆਂ ਨਾਲ ਸਜਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਕਈ ਗਤੀਵਿਧੀਆਂ ਦਾਆਯੋਜਨ ਕੀਤਾ ਗਿਆ, ਜਿਸ ’ਚ ਦੇਸ਼ ਭਗਤੀ ਨਾਲ ਸਬੰਧਤ ਗੀਤ, ਕਵਿਤਾ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ, ਨਾਲ ਹੀ ਸਾਰੇ ਸਕੂਲ ਦੇ ਵਿਦਿਆਰਥੀਆਂ ਲਈ ਦੇਸ਼ ਭਗਤੀ ’ਤੇ ਆਧਾਰਿਤ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਜਿਸ ’ਚ ਵਿਦਿਆਰਥੀਆਂ ਨੇ ਬਹੁਤ ਵਧ ਚੜ੍ਹ ਕੇ ਹਿੱਸਾ ਲਿਆ। ਗਣਤੰਤਰ ਦਿਵਸ ਦੇ ਅਵਸਰ ’ਤੇ ਸਕੂਲ ਦੇ ਚੇਅਰਮੈਨ ਇੰਜੀ ਚਮਨ ਲਾਲ ਗੁਲਾਟੀ ਅਤੇ ਪਿ੍ਰੰਸੀਪਲ ਡਾ. ਸੁਰੇਸ਼ ਸ਼ਰਮਾ ਨੇ ਸਕੂਲ ’ਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਰਾਸ਼ਟਰੀ ਗਾਯਨ ਦਾ ਵੀ ਆਯੋਜਨ ਕੀਤਾ ਗਿਆ, ਜਿਸ ਵਿੱਚ ਸਕੂਲ ਦੇ ਸਮੂਹ ਸਟਾਫ਼ ਨੇ ਬਹੁਤਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਚਮਨ ਲਾਲ ਗੁਲਾਟੀ ਨੇ ਕਿਹਾ ਕਿ 26 ਜਨਵਰੀ ਦਾ ਦਿਨ ਭਾਰਤ ਦਾ ਗੋਰਵਸ਼ਾਲੀ ਦਿਨ ਹੈ, ਜੋ ਭਾਰਤ ਦੀ ਅਨੇਕਤਾ ’ਚ ਏਕਤਾ ਅਤੇ ਅਖੰਡਤਾ ਦਾ ਪ੍ਰਤੀਕ ਹੈ ਅਤੇ ਹਰ ਭਾਰਤ ਵਾਸੀ ਨੂੰ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਹੋਣ ਦਾ ਮਾਣ ਹੋਣਾ ਚਾਹੀਦਾ ਹੈ ਓਹਨਾਂ ਬੱਚਿਆਂ ਨੂੰ ਆਪਣੇ ਦੇਸ਼ ਨੂੰ ਪਿਆਰ ਕਰਨ ਅਤੇ ਦੇਸ਼ ਦੀ ਤਰੱਕੀ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ। ਇਸ ਮੋਕੇ ਚਮਨ ਲਾਲ ਗੁਲਾਟੀ ਨੇ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ।