ਕੋਟਕਪੂਰਾ, 7 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬੀਤੇ ਦਿਨੀਂ 67ਵੀਆਂ ਸਕੂਲੀ ਨੈਸ਼ਨਲ ਲੈਵਲ ਵਾਲੀਬਾਲ ਸਮੈਸ਼ਿੰਗ ਖੇਡਾਂ ਜੋ ਕਿ ਜੋ ਕਿ ਮਿਤੀ 29.01.2024 ਤੋਂ 01.02.2024 ਤੱਕ ਸ਼ਿਮੋਗਾ, ਕਰਨਾਟਕਾ ਵਿਖੇ ਕਰਵਾਈਆਂ ਗਈਆਂ। ਜਿਸ ’ਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਡਾਹਰ ਕਲਾਂ ਦੀ ਕਾਜਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਜਮਾਤ 11ਵੀਂ ਪਿੰਡ ਬਾਜਾ ਮਡਾਹਰ ਨੇ ਪੰਜਾਬ ਦੀ ਟੀਮ ਦੀ ਅਗਵਾਈ ਕਰਦਿਆਂ ਨੈਸ਼ਨਲ ਲੈਵਲ ਵਾਲੀਬਾਲ ਸਮੈਸ਼ਿੰਗ ਖੇਡਾਂ ’ਚ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਪਹੁੰਚਣ ’ਤੇ ਕਾਜਲਪ੍ਰੀਤ ਕੌਰ ਨੂੰ ਸਕੂਲ ਮੁਖੀ ਮੈਡਮ ਨਵਦੀਪ ਕੌਰ ਟੁਰਨਾ ਅਤੇ ਵਾਲੀਬਾਲ ਕੌਚ ਕੁਲਵਿੰਦਰ ਸਿੰਘ ਵੜਿੰਗ ਨੇ ਵਧਾਈ ਦਿੰਦਿਆਂ ਭਵਿੱਖ ’ਚ ਹੋਰ ਮਿਹਨਤ ਕਰਨ ਅਤੇ ਬੁਲੰਦੀਆਂ ਨੂੰ ਸਰ ਕਰਨ ਦਾ ਆਸ਼ੀਰਵਾਦ ਦਿੱਤਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਅਤੇ ਕੁਝ ਹੋਰ ਮੋਹਤਬਰ ਵਿਅਕਤੀ ਵੀ ਹਾਜਰ ਸਨ।