ਕੋਟਕਪੂਰਾ, 13 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਮੁਕਤਸਰ ਸੜਕ ‘ਤੇ ਰੇਲਵੇ ਪੁਲ ਨੇੜੇ ਸਥਿਤ ਚੰਡੀਗੜ੍ਹ ਆਈਲੈਟਸ ਅਤੇ ਇਮੀਗ੍ਰੇਸ਼ਨ ਸੰਸਥਾ ਕੋਟਕਪੂਰਾ ਦੇ ਡਾਇਰੈਕਟਰ ਵਾਸੂ ਸ਼ਰਮਾ ਨੇ ਦੱਸਿਆ ਕਿ ਸੰਸਥਾ ਵੱਲੋਂ ਦਿਲਪ੍ਰੀਤ ਸਿੰਘ ਸਿੰਘ ਵਾਸੀ ਪਿੰਡ ਦੌਧਰ ਜ਼ਿਲ੍ਹਾ ਮੋਗਾ ਤੋਂ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਉਸ ਦਾ ਵਿਦੇਸ਼ ਪੜ੍ਹਨ ਦਾ ਸੁਪਨਾ ਪੂਰਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਦਿਲਪ੍ਰੀਤ ਸਿੰਘ ਦੇ ਯੂ.ਐਸ.ਏ. ਦਾ ਰਿਫਊਜਲ ਵੀਜ਼ਾ ਆਇਆ ਸੀ। ਦਿਲਪ੍ਰੀਤ ਸਿੰਘ ਉਹਨਾਂ ਦੀ ਸੀ.ਆਈ.ਆਈ.ਸੀ. ਕੋਟਕਪੂਰਾ ਆ ਕੇ ਉਸ ਨੇ ਸਾਰੀ ਜਾਣਕਾਰੀ ਹਾਸਲ ਕੀਤੀ ਅਤੇ ਮਾਹਿਰਾਂ ਨੇ ਵੀਜ਼ੇ ਦੀ ਫਾਈਲ ਸਹੀ ਢੰਗ ਨਾਲ ਲਗਵਾਈ ਅਤੇ ਦਿਲਪ੍ਰੀਤ ਸਿੰਘ ਦਾ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਹੋਇਆ। ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਵਿੱਚ ਮਿਲਣ ਦੇ ਯੋਗ ਬਣਾਉਣ ਲਈ ਵੀਜੇ ਲਗਵਾਏ ਜਾ ਚੁੱਕੇ ਹਨ। ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇੱਕ ਵਾਰ ਸੰਸਥਾ ਦਾ ਦੌਰਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਵੀਜ਼ਾ ਲੱਗਣ ਤੋਂ ਬਾਅਦ ਸਾਰੀ ਫੀਸ ਸੰਸਥਾ ਵੱਲੋਂ ਲਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸੰਸਥਾ ਨੇ ਕਈ ਵਿਦਿਆਰਥੀਆਂ ਨੂੰ ਕੈਨੇਡਾ, ਯੂ.ਕੇ. ਕਈ ਦੇਸ਼ਾਂ ਦਾ ਵੀਜ਼ਾ ਲਗਵਾ ਕੇ ਵਿਦਿਆਰਥੀਆਂ ਦਾ ਵਿਦੇਸ਼ ਪੜ੍ਹਨ ਦਾ ਸੁਪਨਾ ਪੂਰਾ ਹੋਇਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਥਾ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ।