ਕੋਟਕਪੂਰਾ, 23 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂੰ ਸਿੱਖਿਆ ਵਿਭਾਗ ਵਲੋਂ 10 ਲੱਖ ਰੁਪਏ ਦਾ ਇਨਾਮ ਦੇ ਕੇ ਜਿਲੇ ’ਚੋਂ ਬੈਸਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਅਵਾਰਡ ਦਿੱਤਾ ਗਿਆ। ਸੰਸਥਾ ਦੇ ਮੁਖੀ ਪਿ੍ਰੰਸੀਪਲ ਪ੍ਰਭਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਿੱਖਿਆ ਵਿਭਾਗ ਵਲੋਂ ਸਕੂਲ ਨੂੰ ਮੈਰਿਟ ਦੇ ਆਧਾਰ ਤੇ ਜਿਲੇ ’ਚੋਂ ਸਭ ਤੋਂ ਵਧੀਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਐਲਾਨਿਆਂ ਗਿਆ ਹੈ। ਜਿਸ ਤਹਿਤ ਸਕੂਲ ਨੂੰ 10 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ, ਜੋ ਕਿ 26 ਫਰਵਰੀ ਨੂੰ ਮਾਨਯੋਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਚੰਡੀਗੜ੍ਹ ਵਿਖੇ ਦਿੱਤੀ ਜਾਵੇਗੀ। ਪਿ੍ਰੰਸੀਪਲ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਜਿਲੇ ਦੀ ਸਭ ਤੋਂ ਵੱਡੀ ਸੰਸਥਾ ਲਗਾਤਾਰ ਪਿਛਲੇ ਸਮੇਂ ਤੋਂ ਵਿਦਿਅਕ, ਸਹਿ-ਵਿਦਿਅਕ ਅਤੇ ਸਪੋਰਟਸ ’ਚ ਵਿਲੱਖਣ ਪ੍ਰਾਪਤੀਆਂ ਦਰਜ ਕਰਵਾਈਆਂ ਗਈਆਂ ਹਨ। ਜਿਸ ’ਚ ਸਕੂਲ ਦੀਆਂ ਵਿਦਿਆਰਥਣਾ ਪੰਜਾਬ ਸਕੂਲ ਸਿੱਖਿਆ ਬੋਰਡ ਪ੍ਰੀਖਿਆਵਾਂ ’ਚ ਮੈਰਿਟ ’ਚ ਸਥਾਨ ਹਾਸਿਲ ਕੀਤੇ, ਜਿੰਨਾਂ ਨੂੰ ਗਵਰਨਰ ਪੰਜਾਬ ਵਲੋਂ ਰਾਜ ਭਵਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਵੀ ਸਨਮਾਨਿਤ ਕੀਤਾ ਗਿਆ, ਦੋ ਸਾਲਾਂ ਤੋਂ ਸਕੂਲ ਦੀਆਂ ਵਿਦਿਆਰਥਨਾਂ ਨੇ ਜਿੱਥੇ ਵੱਖ-ਵੱਖ ਖੇਡਾਂ ’ਚ ਪੰਜਾਬ ਪੱਧਰੀ ਸਥਾਨ ਹਾਸਲ ਕੀਤੇ ਉੱਥੇ ਹੀ ਸਕੂਲ ਦੀਆਂ ਹੋਣਹਾਰ ਵਿਦਿਆਰਥਨਾਂ ਵਲੋਂ ਨੈਸ਼ਨਲ ਪੱਧਰ ਤੇ ਗੱਤਕੇ ਦੀ ਖੇਡ ’ਚ ਗੋਲਡ ਮੈਡਲ ਪ੍ਰਾਪਤ ਕੀਤੇ ਗਏ। ਇਸ ਤੋਂ ਇਲਾਵਾ ਅਤੇ ਐਨ. ਐਮ.ਐਮ.ਐੱਸ. ਅਤੇ ਐਨ.ਟੀ.ਐਸ.ਸੀ, ਪ੍ਰਬੁੱਧ ਭਾਰਤ, ਟਾਟਾ ਸਕਾਲਰਸ਼ਿਪ ’ਚ ਵੀ ਬਹੁਤ ਸਾਰੀਆਂ ਵਿਦਿਆਰਥਨਾ ਨੇ ਵਜੀਫਾ ਹਾਸਿਲ ਕੀਤਾ। ਪਿ੍ਰੰਸੀਪਲ ਵੱਲੋਂ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਹਿਰ ਵਾਸੀਆਂ ਦੇ ਸਹਿਯੋਗ ਨਾਲ ਸਕੂਲ ਦਾ ਇੰਫਰਾਸਟਕਚਰ ਅਤੇ ਸੁੰਦਰੀਕਰਨ ਕੀਤਾ ਗਿਆ ਹੈ। ਇਸ ਪ੍ਰਾਪਤੀ ਲਈ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ, ਮਨਪ੍ਰੀਤ ਧਾਲੀਵਾਲ ਪੀ. ਆਰ.ਓ., ਪ੍ਰਦੀਪ ਦਿਉੜਾ ਉਪ-ਜਿਲ੍ਹਾ ਸਿੱਖਿਆ ਅਫਸਰ (ਸੈ. ਸਿੱ.), ਪਿ੍ਰੰਸੀਪਲ ਤੇਜਿੰਦਰ ਸਿੰਘ ਬਲਾਕ ਨੋਡਲ ਅਫਸਰ, ਪਿ੍ਰੰਸੀਪਲ ਨਵਦੀਪ ਸਰਮਾ, ਸਕੂਲ ਪ੍ਰਬੰਧ ਕਮੇਟੀ ਵਲੋਂ ਪਿ੍ਰੰਸੀਪਲ, ਸਟਾਫ ਅਤੇ ਵਿਦਿਆਰਥਨਾ ਦੀ ਮਿਹਨਤ ਅਤੇ ਲਗਨ ਦੀ ਸਲਾਘਾ ਕਰਦਿਆਂ ਉਹਨਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਗਈ।