ਕੋਟਕਪੂਰਾ, 28 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਮੁਫਤ ਤੀਰਥ ਯਾਤਰਾ ਸਕੀਮ ਤਹਿਤ 29 ਫਰਵਰੀ ਦਿਨ ਵੀਰਵਾਰ ਨੂੰ ਇਕ ਬੱਸ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਹਰੀ ਝੰਡੀ ਦੇ ਕੇ ਸਵੇਰੇ 10:00 ਵਜੇ ਬੱਤੀਆਂ ਵਾਲਾ ਚੌਂਕ ਕੋਟਕਪੂਰਾ ਤੋਂ ਰਵਾਨਾ ਕਰਨਗੇ, ਜੋ ਪਹਿਲਾਂ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੁੱਜੇਗੀ ਤੇ ਫਿਰ ਸੰਗਤਾਂ ਨੂੰ ਸ਼੍ਰੀ ਹਰਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਲਿਜਾਇਆ ਜਾਵੇਗਾ। ਸਪੀਕਰ ਸੰਧਵਾਂ ਦੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਨੇ ਦੱਸਿਆ ਕਿ ਮੁਫਤ ਯਾਤਰਾ ਦੌਰਾਨ ਵਿਧਾਨ ਸਭਾ ਹਲਕਾ ਕੋਟਕਪੂਰਾ ਦੀਆਂ ਸੰਗਤਾਂ ਦੇ ਖਾਣ ਪੀਣ ਅਤੇ ਰਹਿਣ ਦਾ ਵੀ ਸੁਚੱਜਾ ਪ੍ਰਬੰਧ ਕੀਤਾ ਜਾਂਦਾ ਹੈ। ਉਹਨਾ ਦੱਸਿਆ ਕਿ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਰਾਤ ਵਿਸ਼ਰਾਮ ਹੋਵੇਗਾ ਅਤੇ ਅਗਲੇ ਦਿਨ 1 ਮਾਰਚ ਨੂੰ ਸੰਗਤਾਂ ਵਾਪਸ ਕੋਟਕਪੂਰਾ ਵਿਖੇ ਪੁੱਜਣਗੀਆਂ। ਉਹਨਾ ਦੱਸਿਆ ਕਿ ਤਲਵੰਡੀ ਸਾਬੋ ਜਾਂ ਅੰਮ੍ਰਿਤਸਰ ਜਾਣ ਵਾਲੇ ਸ਼ਰਧਾਲੂ 28 ਫਰਵਰੀ ਸਵੇਰੇ 10:00 ਵਜੇ ਤੱਕ ਨਰੇਸ਼ ਕੁਮਾਰ ਸਿੰਗਲਾ ਨਾਲ ਮੋਬਾਇਲ ਨੰਬਰ 94631-76793 ਜਾਂ ਸੁਖਦੇਵ ਸਿੰਘ ਪਦਮ ਨਾਲ 99881-48597 ਸੰਪਰਕ ਕਰਕੇ ਆਪੋ ਆਪਣੀਆਂ ਸੀਟਾਂ ਬੁੱਕ ਕਰਵਾ ਸਕਦੇ ਹਨ। ਮਨੀ ਧਾਲੀਵਾਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸ਼ਰਧਾਲੂਆਂ ਨੂੰ ਫਤਹਿਗੜ ਸਾਹਿਬ, ਆਨੰਦਪੁਰ ਸਾਹਿਬ, ਸਾਲਾਸਰ ਧਾਮ, ਖਾਟੂ ਸ਼ਿਆਮ, ਦਮਦਮਾ ਸਾਹਿਬ, ਹਰਮਿੰਦਰ ਸਾਹਿਬ ਸਮੇਤ ਵੱਖ ਵੱਖ ਧਰਮਾ ਦੇ ਧਾਰਮਿਕ ਅਸਥਾਨਾ ਦੇ ਦਰਸ਼ਨ ਕਰਵਾਏ ਜਾ ਚੁੱਕੇ ਹਨ।